ਕੱਪੜਾ ਖੇਤਰ ’ਚ 2030 ਤੱਕ 6 ਕਰੋੜ ਰੋਜ਼ਗਾਰ ਪੈਦਾ ਕਰਨ ਦਾ ਖਾਕਾ ਤਿਆਰ : ਗਿਰੀਰਾਜ ਸਿੰਘ

Saturday, Sep 28, 2024 - 05:52 PM (IST)

ਕੱਪੜਾ ਖੇਤਰ ’ਚ 2030 ਤੱਕ 6 ਕਰੋੜ ਰੋਜ਼ਗਾਰ ਪੈਦਾ ਕਰਨ ਦਾ ਖਾਕਾ ਤਿਆਰ : ਗਿਰੀਰਾਜ ਸਿੰਘ

ਨਵੀਂ ਦਿੱਲੀ (ਭਾਸ਼ਾ) – ਕੇਂਦਰੀ ਕੱਪੜਾ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਸਰਕਾਰ ਨੇ 2030 ਤੱਕ ਕੱਪੜਾ ਖੇਤਰ ’ਚ 4.5-6 ਕਰੋੜ ਰੋਜ਼ਗਾਰ ਪੈਦਾ ਕਰਨ ਦਾ ਖਾਕਾ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਬਾਜ਼ਾਰ ਦਾ ਆਕਾਰ ਮੌਜੂਦਾ 165 ਅਰਬ ਡਾਲਰ ਤੋਂ ਵਧਾ ਕੇ 350 ਅਰਬ ਡਾਲਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :     ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ

ਕੱਪੜਾ ਮੰਤਰਾਲਾ ਦੇ 100 ਦਿਨਾ ਪ੍ਰੋਗਰਾਮ ’ਤੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸਿੰਘ ਨੇ ਕਿਹਾ,‘ਅਸੀਂ ਜੋ 100 ਦਿਨਾਂ ਦਾ ਖਰੜਾ ਤਿਆਰ ਕੀਤਾ ਹੈ, ਉਸ ’ਚ ਅੱਗੇ ਚੱਲ ਕੇ ਕੱਪੜਾ ਖੇਤਰ ’ਚ ਲੱਖਾਂ ਕਰੋੜਾਂ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨਾ ਸ਼ਾਮਲ ਹੈ।’ ਉਨ੍ਹਾਂ ਕਿਹਾ ਕਿ ਪਹਿਲਾਂ ਮਨਜ਼ੂਰ 7 ਪੀ. ਐੱਮ.-ਮਿੱਤਰ ਏਕੀਕ੍ਰਿਤ ਮੈਗਾ ਕੱਪੜਾ ਪਾਰਕਾਂ ਦੇ ਪੂਰੀ ਤਰ੍ਹਾਂ ਨਾਲ ਚਾਲੂ ਹੋਣ ’ਤੇ 70,000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ, ਜਿਸ ਨਾਲ 21 ਲੱਖ ਨੌਕਰੀਆਂ ਪੈਦਾ ਹੋਣਗੀਆਂ।

ਇਹ ਵੀ ਪੜ੍ਹੋ :     ਤਿਉਹਾਰੀ ਤੋਂ ਪਹਿਲਾਂ Edible Oil ਹੋਏ ਮਹਿੰਗੇ, ਇਕ ਮਹੀਨੇ ’ਚ 27 ਫੀਸਦੀ ਵਧੇ ਸਰ੍ਹੋਂ ਤੇਲ ਦੇ ਮੁੱਲ

ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ’ਚ 350 ਤੋਂ ਵੱਧ ਬ੍ਰਾਂਡ ਭਾਰਤ ਤੋਂ ਕੱਪੜੇ ਖਰੀਦਦੇ ਹਨ ਅਤੇ ਸਾਨੂੰ ਨਾ ਸਿਰਫ ਐਕਸਪੋਰਟ ’ਤੇ ਸਗੋਂ ਘਰੇਲੂ ਅੰਕੜਿਆਂ ’ਤੇ ਵੀ ਧਿਆਨ ਦੇਣਾ ਚਾਹੀਦਾ।

ਇਹ ਵੀ ਪੜ੍ਹੋ :     Hiked wage: ਦੀਵਾਲੀ ਤੋਂ ਪਹਿਲਾਂ ਖੁਸ਼ਖ਼ਬਰੀ, ਸਰਕਾਰ ਨੇ ਘੱਟੋ-ਘੱਟ ਤਨਖ਼ਾਹ 'ਚ ਕੀਤਾ ਵਾਧਾ

ਇਹ ਵੀ ਪੜ੍ਹੋ :     ਆਸਾਨ ਕਿਸ਼ਤਾਂ 'ਤੇ ਮਿਲੇਗਾ ਸੋਨਾ, ਇਹ ਸਕੀਮ ਕਰੇਗੀ ਲੋਕਾਂ ਦੇ ਸੁਪਨੇ ਪੂਰੇ  

ਇਹ ਵੀ ਪੜ੍ਹੋ :     Bank Holiday: ਕਰ ਲਓ ਤਿਆਰੀ, ਅਕਤੂਬਰ 'ਚ ਅੱਧਾ ਮਹੀਨਾ ਬੰਦ ਰਹਿਣ ਵਾਲੇ ਹਨ ਬੈਂਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News