ਸੰਸਦ ਦਾ ਬਜਟ ਸੈਸ਼ਨ 31 ਤੋਂ ਹੋਵੇਗਾ ਸ਼ੁਰੂ, ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ

Wednesday, Jan 25, 2023 - 01:28 PM (IST)

ਸੰਸਦ ਦਾ ਬਜਟ ਸੈਸ਼ਨ 31 ਤੋਂ ਹੋਵੇਗਾ ਸ਼ੁਰੂ, ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ (ਬਿਊਰੋ) - ਸੰਸਦ ਦੇ ਬਜਟ ਤੋਂ ਪਹਿਲਾਂ ਵੱਖ-ਵੱਖ ਮੁੱਦਿਆਂ ’ਤੇ ਸਹਿਮਤੀ ਬਣਾਉਣ ਲਈ ਸਰਕਾਰ ਨੇ 30 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਲੋਕ ਸਭਾ ’ਚ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕਰੇਗੀ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਦੋ ਪੜਾਵਾਂ ’ਚ 6 ਅਪ੍ਰੈਲ ਤੱਕ ਚੱਲੇਗਾ। ਸੈਸ਼ਨ ਦੌਰਾਨ ਸੰਸਦ ’ਚ ਕੁੱਲ 27 ਬੈਠਕਾਂ ਹੋਣਗੀਆਂ। ਲਗਭਗ ਇਕ ਮਹੀਨੇ ਦੀ ਛੁੱਟੀ ਤੋਂ ਬਾਅਦ ਬਜਟ ਸੈਸ਼ਨ ਦਾ ਦੂਜਾ ਪੜਾਅ 12 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 6 ਅਪ੍ਰੈਲ ਤੱਕ ਚੱਲੇਗਾ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਜਨਵਰੀ ਨੂੰ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸੇ ਦਿਨ ਵਿੱਤੀ ਸਾਲ 2022-23 ਲਈ ਸਾਲਾਨਾ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਇਸ ਸਾਲ ਰਾਸ਼ਟਰਪਤੀ ਦਾ ਭਾਸ਼ਣ ਪੁਰਾਣੇ ਸੰਸਦ ਭਵਨ ’ਚ ਹੀ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿੰਗਾਈ ਅਤੇ ਬੇਰੋਜ਼ਗਾਰੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ’ਚ ਵਿਰੋਧੀ ਧਿਰ ਦਾ ਰਵੱਈਆ ਹਮਲਾਵਰ ਰਹਿ ਸਕਦਾ ਹੈ। ਅਜਿਹੇ ’ਚ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਸੈਸ਼ਨ ਬਿਨਾਂ ਰੌਲੇ-ਰੱਪੇ ਦੇ ਸੁਚਾਰੂ ਢੰਗ ਨਾਲ ਚਲਾਇਆ ਜਾਵੇ।

ਇਹ ਵੀ ਪੜ੍ਹੋ : ਹੁਣ ਗੱਡੀ 'ਚ ਲੱਗੇਗੀ 'ਟੋਲ ਪਲੇਟ', ਬਦਲੇਗਾ ਨੰਬਰ ਪਲੇਟ ਦਾ ਸਿਸਟਮ, ਜਾਣੋ ਕਿਵੇਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜਰੂਰ ਸਾਂਝੇ ਕਰੋ।


author

Harinder Kaur

Content Editor

Related News