ਮੱਧ ਪ੍ਰਦੇਸ਼ ’ਚ ਘੱਟੋ-ਘੱਟ ਸਮਰਥਨ ਮੁੱਲ ’ਤੇ ਸੋਇਆਬੀਨ ਖਰੀਦੇਗਾ ਕੇਂਦਰ : ਖੇਤੀਬਾੜੀ ਮੰਤਰੀ
Thursday, Sep 12, 2024 - 05:03 PM (IST)
ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਰਕਾਰ ਮੱਧ ਪ੍ਰਦੇਸ਼ ’ਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਸੋਇਆਬੀਨ ਦੀ ਖਰੀਦ ਕਰੇਗੀ। ਮੱਧ ਪ੍ਰਦੇਸ਼ ’ਚ ਸੋਇਆਬੀਨ ਦੀਆਂ ਕੀਮਤਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਚਲੀਆਂ ਗਈਆਂ ਹਨ। ਸੋਇਆਬੀਨ (ਪੀਲਾ) ਦਾ ਐੱਮ. ਐੱਸ. ਪੀ. 2024-25 ਲਈ 4,892 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਆਧਾਰ ਵਰਗਾ ਵਿਸ਼ੇਸ਼ ਪਛਾਣ ਪੱਤਰ ਦੇਵੇਗੀ ਸਰਕਾਰ, ਅਕਤੂਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਖਰੀਦ ਖੇਤੀਬਾੜੀ ਮੰਤਰਾਲਾ ਵੱਲੋਂ ਲਾਗੂ ਮੁੱਲ ਸਮਰਥਨ ਯੋਜਨਾ (ਪੀ. ਐੱਸ. ਐੱਸ.) ਦੇ ਤਹਿਤ ਕੀਤੀ ਜਾਵੇਗੀ। ਚੌਹਾਨ ਨੇ ਇਥੇ ਪੱਤਰਕਾਰਾਂ ਨੂੰ ਕਿਹਾ, “ਮੱਧ ਪ੍ਰਦੇਸ਼ ਦੇ ਕਿਸਾਨ ਸੋਇਆਬੀਨ ਦੀ ਐੱਮ. ਐੱਸ. ਪੀ. ਤੋਂ ਘੱਟ ਕੀਮਤ ਮਿਲਣ ਤੋਂ ਚਿੰਤਿਤ ਹਨ। ਸਾਨੂੰ ਕੱਲ ਰਾਤ ਮੱਧ ਪ੍ਰਦੇਸ਼ ਸਰਕਾਰ ਵੱਲੋਂ ਖਰੀਦ ਦਾ ਪ੍ਰਸਤਾਵ ਮਿਲਿਆ। ਅਸੀਂ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।”
ਇਹ ਵੀ ਪੜ੍ਹੋ : ਜਿਊਲਰਜ਼ ਦੇ ਆਏ ‘ਅੱਛੇ ਦਿਨ’, ਵੱਧ ਗਈ ਵਿਕਰੀ, ਰੈਵੇਨਿਊ ’ਚ ਹੋ ਸਕਦਾ ਹੈ ਜ਼ਬਰਦਸਤ ਵਾਧਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8