ਵਿਦੇਸ਼ੀ ਮੁਦਰਾ ਭੰਡਾਰ ''ਚ ਚੌਥੇ ਹਫ਼ਤੇ ਗਿਰਾਵਟ, ਘਟ ਕੇ ਇੰਨੇ ਅਰਬ ਡਾਲਰ ''ਤੇ ਆਇਆ ਭਾਰਤ ਦਾ ਫਾਰੇਕਸ ਰਿਜ਼ਰਵ
Saturday, Mar 04, 2023 - 11:01 AM (IST)
ਮੁੰਬਈ- ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 24 ਫਰਵਰੀ ਨੂੰ ਖਤਮ ਹਫ਼ਤੇ 'ਚ 32.5 ਕਰੋੜ ਡਾਲਰ ਘੱਟ ਕੇ 560.942 ਅਰਬ ਡਾਲਰ ਰਿਹਾ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦੇਸ਼ੀ ਮੁਦਰਾ ਭੰਡਾਰ 'ਚ ਲਗਾਤਾਰ ਚੌਥੇ ਹਫ਼ਤੇ ਗਿਰਾਵਟ ਜਾਰੀ ਰਹੀ। ਪਿਛਲੇ ਸਮੀਖਿਆਧੀਨ ਹਫ਼ਤੇ 'ਚ ਵਿਦੇਸ਼ੀ ਮੁਦਰਾ ਭੰਡਾਰ 5.68 ਅਰਬ ਡਾਲਰ ਘੱਟ ਕੇ 561.267 ਅਰਬ ਡਾਲਰ ਰਹਿ ਗਿਆ ਸੀ। ਇਸ ਤੋਂ ਪਹਿਲਾਂ ਅਕਤੂਬਰ 2021 'ਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 645 ਅਰਬ ਅਮਰੀਕੀ ਜਾਲਰ ਦੇ ਸਰਵਕਾਲਿਕ ਉੱਚ ਪੱਧਰ 'ਤੇ ਪਹੁੰਚ ਗਿਆ ਸੀ।
ਇਹ ਵੀ ਪੜ੍ਹੋ-ਫਿਸਲਣ ਤੋਂ ਬਾਅਦ ਅਰਬਪਤੀਆਂ ਦੀ ਸੂਚੀ 'ਚ ਅਡਾਨੀ ਦੀ ਲੰਬੀ ਛਲਾਂਗ, ਹੁਣ ਪਹੁੰਚੇ ਇਸ ਨੰਬਰ 'ਤੇ
ਗਲੋਬਲ ਘਟਨਾਕ੍ਰਮ ਦੇ ਵਿਚਕਾਰ ਕੇਂਦਰੀ ਬੈਂਕ ਦੇ ਰੁਪਏ ਦੀ ਵਿਨਿਯਮ ਦਰ 'ਚ ਤੇਜ਼ ਗਿਰਾਵਟ ਨੂੰ ਰੋਕਣ ਲਈ ਮੁਦਰਾ ਭੰਡਾਰ ਦੀ ਵਰਤੋਂ ਕਰਨ ਦੀ ਵਜ੍ਹਾ ਨਾਲ ਬਾਅਦ 'ਚ ਇਸ 'ਚ ਗਿਰਾਵਟ ਦੇਖੀ ਜਾ ਰਹੀ ਹੈ। ਰਿਜ਼ਰਵ ਬੈਂਕ ਦੇ ਹਫ਼ਤਾਵਾਰੀ ਅੰਕੜਿਆਂ ਦੇ ਅਨੁਸਾਰ 24 ਫਰਵਰੀ ਨੂੰ ਖਤਮ ਹੋਏ ਹਫ਼ਤੇ 'ਚ ਮੁਦਰਾ ਭੰਡਾਰ ਦੇ ਮੁੱਖ ਹਿੱਸੇ, ਵਿਦੇਸ਼ੀ ਮੁਦਰਾ ਅਸਾਮੀਆਂ 16.6 ਕਰੋੜ ਡਾਲਰ 495.906 ਅਰਬ ਡਾਲਰ ਰਹਿ ਗਈ। ਡਾਲਰ 'ਚ ਪ੍ਰਗਟ ਕੀਤੇ ਜਾਣ ਵਾਲੀ ਵਿਦੇਸ਼ੀ ਮੁਦਰਾ ਅਸਾਮੀਆਂ 'ਚ ਯੂਰੋ, ਪਾਊਂਡ ਅਤੇ ਯੇਨ ਵਰਗੇ ਗੈਰ-ਅਮਰੀਕੀ ਮੁਦਰਾਵਾਂ 'ਚ ਆਈ ਘੱਟ-ਵਧ ਦੇ ਪ੍ਰਭਾਵਾਂ ਨੂੰ ਵੀ ਸ਼ਾਮਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ-ਟਾਟਾ ਮੋਟਰਸ ਨੇ ਯਾਤਰੀ ਵਾਹਨ ਉਤਪਾਦਨ 'ਚ 50 ਲੱਖ ਦਾ ਅੰਕੜਾ ਕੀਤਾ ਪਾਰ
ਰਿਜ਼ਰਵ ਬੈਂਕ ਨੇ ਕਿਹਾ ਕਿ ਸੋਨਾ ਭੰਡਾਰ 'ਚ ਲਗਾਤਾਰ ਚੌਥੇ ਹਫ਼ਤੇ ਗਿਰਾਵਟ ਜਾਰੀ ਰਹੀ ਅਤੇ ਸੋਨਾ ਭੰਡਾਰ ਦਾ ਮੁੱਲ ਪਿਛਲੇ ਹਫ਼ਤੇ 'ਚ 6.6 ਕਰੋੜ ਡਾਲਰ ਘੱਟ ਕੇ 41.751 ਅਰਬ ਡਾਲਰ ਰਹਿ ਗਿਆ। ਅੰਕੜਿਆਂ ਦੇ ਅਨੁਸਾਰ ਵਿਸ਼ੇਸ਼ ਡਰਾਇੰਗ ਅਧਿਕਾਰ (ਐੱਸ.ਡੀ.ਆਰ) ਵੀ ਅੱਠ ਕਰੋੜ ਡਾਲਰ ਘੱਟ ਕੇ 18.187 ਅਰਬ ਡਾਲਰ ਰਹਿ ਗਿਆ। ਸਮੀਖਿਆਧੀਨ ਹਫ਼ਤੇ 'ਚ ਕੌਮਾਂਤਰੀ ਮੁਦਰਾ ਫੰਡ (ਆਈ.ਐੱਮ.ਐੱਫ) 'ਚ ਰੱਖਿਆ ਦੇਸ਼ ਦਾ ਮੁਦਰਾ ਭੰਡਾਰ 1.2 ਕਰੋੜ ਡਾਲਰ ਘੱਟ ਕੇ 5.098 ਅਰਬ ਡਾਲਰ ਰਹਿ ਗਿਆ।
ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਬਿਜ਼ਨੈੱਸ ਕਲਾਸ 'ਚ ਪਰੋਸੇ ਗਏ ਖਾਣੇ 'ਚ ਦਿਖਿਆ ਜਿਉਂਦਾ ਰੇਂਗਦਾ ਹੋਇਆ ਕੀੜਾ, ਵੀਡੀਓ ਵਾਇਰਲ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।