ਪੈਟਰੋਲ ਅਤੇ ਡੀਜ਼ਲ ''ਤੇ ਐਕਸਾਈਜ਼ ਡਿਊਟੀ ਲਗਾਉਣ ਦਾ ਫੈਸਲਾ ਇਕ ਮਹੀਨੇ ਲਈ ਮੁਲਤਵੀ

Saturday, Oct 01, 2022 - 02:14 PM (IST)

ਪੈਟਰੋਲ ਅਤੇ ਡੀਜ਼ਲ ''ਤੇ ਐਕਸਾਈਜ਼ ਡਿਊਟੀ ਲਗਾਉਣ ਦਾ ਫੈਸਲਾ ਇਕ ਮਹੀਨੇ ਲਈ ਮੁਲਤਵੀ

ਨਵੀਂ ਦਿੱਲੀ - ਸਰਕਾਰ ਨੇ ਗੈਰ ਮਿਕਸਡ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਲਗਾਉਣ ਦੇ ਫੈਸਲੇ ਨੂੰ ਫਿਲਹਾਲ ਟਾਲ ਦਿੱਤਾ ਹੈ। ਪੈਟਰੋਲ 'ਤੇ ਐਕਸਾਈਜ਼ ਡਿਊਟੀ ਲਗਾਉਣ ਦੀ ਤਰੀਕ ਹੁਣ 1 ਅਕਤੂਬਰ ਤੋਂ ਵਧਾ ਕੇ 1 ਨਵੰਬਰ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗੈਰ ਮਿਕਸਡ ਡੀਜ਼ਲ 'ਤੇ ਐਕਸਾਈਜ਼ ਡਿਊਟੀ ਲਗਾਉਣ ਦੇ ਫੈਸਲੇ ਨੂੰ ਛੇ ਮਹੀਨਿਆਂ ਲਈ ਟਾਲ ਦਿੱਤਾ ਗਿਆ ਹੈ। ਹੁਣ ਇਸ ਨੂੰ ਅਗਲੇ ਸਾਲ 1 ਅਪ੍ਰੈਲ ਤੋਂ ਲਾਗੂ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਬਜਟ 2022 ਵਿੱਚ ਇੱਕ ਵਿਵਸਥਾ ਕੀਤੀ ਗਈ ਸੀ ਕਿ 1 ਅਕਤੂਬਰ, 2022 ਤੋਂ ਬਿਨਾਂ ਮਿਲਾਵਟ ਵਾਲੇ ਪੈਟਰੋਲ ਅਤੇ ਮਿਲਾਵਟ ਰਹਿਤ ਡੀਜ਼ਲ 'ਤੇ 2 ਰੁਪਏ ਦੀ ਐਕਸਾਈਜ਼ ਡਿਊਟੀ ਲਗਾਈ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News