ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ DGCA ਦਾ ਵੱਡਾ ਐਲਾਨ

Wednesday, Dec 01, 2021 - 10:18 PM (IST)

ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ DGCA ਦਾ ਵੱਡਾ ਐਲਾਨ

ਨਵੀੰ ਦਿੱਲੀ - ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ 15 ਦਸੰਬਰ ਤੋਂ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੇ ਫੈਸਲੇ ਨੂੰ ਟਾਲ ਦਿੱਤਾ ਹੈ। ਇਸ ਤੋਂ ਪਹਿਲਾਂ 26 ਨਵੰਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਸੀ ਕਿ 15 ਦਸੰਬਰ ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਆਮ ਵਾਂਗ ਚੱਲਣਗੀਆਂ। ਹਾਲਾਂਕਿ, ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਦੇ ਖਤਰੇ ਦੇ ਮੱਦੇਨਜ਼ਰ ਇਸ ਓਪਰੇਸ਼ਨ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਕੋਵਿਡ-19 ਮਹਾਮਾਰੀ ਕਾਰਨ 23 ਮਾਰਚ 2020 ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਬੰਦ ਹਨ। ਹਾਲਾਂਕਿ, ਪਿਛਲੇ ਸਾਲ ਜੁਲਾਈ ਤੋਂ, ਲਗਭਗ 28 ਦੇਸ਼ਾਂ ਦੇ ਨਾਲ ਏਅਰ ਬਬਲ ਸਮਝੌਤੇ ਦੇ ਤਹਿਤ ਵਿਸ਼ੇਸ਼ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਸੰਚਾਲਿਤ ਹਨ।

ਇਹ ਵੀ ਪੜ੍ਹੋ : 1 ਦਸੰਬਰ ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ ਨੁਕਸਾਨ

ਕੋਰੋਨਾ ਵਾਇਰਸ ਦੇ ਓਮਾਈਕ੍ਰੋਨ ਵੇਰੀਐਂਟ ਨੇ ਪੂਰੀ ਦੁਨੀਆ ਵਿਚ ਇਕ ਨਵਾਂ ਡਰ ਪੈਦਾ ਕਰ ਦਿੱਤਾ ਹੈ। WHO ਨੇ ਇਸ ਵੇਰੀਐਂਟ ਨੂੰ 'ਵੈਰੀਐਂਟ ਆਫ ਕੰਸਰਨ' ਕਰਾਰ ਦਿੱਤਾ ਹੈ ਅਤੇ ਸਾਰੇ ਦੇਸ਼ਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਇਸ ਕਾਰਨ ਭਾਰਤ ਨੇ ਵੀ ਕਈ ਕਦਮ ਚੁੱਕੇ ਹਨ। ਹਵਾਈ ਬੁਲਬੁਲੇ ਤਹਿਤ ਜਾਰੀ ਉਡਾਣਾਂ ਬਾਰੇ ਵੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜਿਹੜੇ ਦੇਸ਼ ਜੋਖਿਮ ਦੀ ਸ਼੍ਰੇਣੀ 'ਚ ਆਉਂਦੇ ਹਨ, ਉਨ੍ਹਾਂ ਨੂੰ ਉਥੋਂ ਆਉਣ ਵਾਲੇ ਯਾਤਰੀਆਂ ਦਾ ਜ਼ਿਆਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਨਵੇਂ ਕੋਵਿਡ ਵੇਰੀਐਂਟ ਨੇ ਵਧਾਈ ਗੋਲਡ ਦੀ ਕੀਮਤ, 52000 ਦੇ ਪੱਧਰ ਤੱਕ ਜਾ ਸਕਦੈ ਸੋਨਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News