ਉਤਾਰ-ਚੜ੍ਹਾਅ ਭਰੇ ਕਾਰੋਬਾਰ ਵਿੱਚ ਘਰੇਲੂ ਬਾਜ਼ਾਰ ਹੋਇਆ ਸਪਾਟ, ਸੈਂਸੈਕਸ 87 ਅੰਕ ''ਤੇ ਪੁੱਜਾ

Tuesday, Dec 26, 2023 - 10:54 AM (IST)

ਉਤਾਰ-ਚੜ੍ਹਾਅ ਭਰੇ ਕਾਰੋਬਾਰ ਵਿੱਚ ਘਰੇਲੂ ਬਾਜ਼ਾਰ ਹੋਇਆ ਸਪਾਟ, ਸੈਂਸੈਕਸ 87 ਅੰਕ ''ਤੇ ਪੁੱਜਾ

ਮੁੰਬਈ (ਭਾਸ਼ਾ) - ਮੰਗਲਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਪਰ ਬਾਅਦ 'ਚ ਏਸ਼ੀਆਈ ਬਾਜ਼ਾਰਾਂ ਦੇ ਮਿਲੇ-ਜੁਲੇ ਰੁਖ ਅਤੇ ਬੇਹੱਦ ਅਸਥਿਰ ਕਾਰੋਬਾਰ ਕਾਰਨ ਦੋਵੇਂ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਤੇਜ਼ੀ ਰਹੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 87.6 ਅੰਕ ਵਧ ਕੇ 71,194.56 'ਤੇ ਖੁੱਲ੍ਹਿਆ। ਨਿਫਟੀ 40.25 ਅੰਕਾਂ ਦੇ ਵਾਧੇ ਨਾਲ 21,389.65 'ਤੇ ਰਿਹਾ। 

ਇਹ ਵੀ ਪੜ੍ਹੋ - ਵਿਦੇਸ਼ੀ ਦੌਰੇ ਤੋਂ ਪਰਤੇ ਮੁਸਾਫ਼ਰ ਦਾ ਚੈੱਕ-ਇਨ ਸਾਮਾਨ ਹੋਇਆ ਗੁੰਮ, ਏਅਰਲਾਈਨ ਨੂੰ ਲੱਗਾ ਇੰਨਾ ਜੁਰਮਾਨਾ

ਹਾਲਾਂਕਿ, ਦੋਵੇਂ ਸੂਚਕਾਂਕ ਬਾਅਦ ਵਿੱਚ ਬਹੁਤ ਅਸਥਿਰ ਵਪਾਰ ਵਿੱਚ ਫਲੈਟ ਬੰਦ ਹੋਏ। ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ 'ਚ ਐੱਨ.ਟੀ.ਪੀ.ਸੀ., ਟਾਟਾ ਸਟੀਲ, ਪਾਵਰ ਗ੍ਰਿਡ, ਮਹਿੰਦਰਾ ਐਂਡ ਮਹਿੰਦਰਾ, ਲਾਰਸਨ ਐਂਡ ਟੂਬਰੋ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰ ਵਾਧੇ ਵਿੱਚ ਰਹੇ। ਜਦੋਂ ਕਿ ਵਿਪਰੋ, ਇੰਫੋਸਿਸ, ਐਚਸੀਐਲ ਟੈਕਨਾਲੋਜੀਜ਼, ਟੈਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਮਾਰੂਤੀ ਦੇ ਸ਼ੇਅਰ ਘਾਟੇ 'ਚ ਰਹੇ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। 

ਇਹ ਵੀ ਪੜ੍ਹੋ - ਨਵੇਂ ਸਾਲ ਤੋਂ ਪਹਿਲਾਂ Paytm ਨੇ ਦਿੱਤਾ ਵੱਡਾ ਝਟਕਾ, 1000 ਤੋਂ ਵੱਧ ਕਰਮਚਾਰੀ ਕੱਢੇ ਨੌਕਰੀ ਤੋਂ ਬਾਹਰ

ਇਸ ਦੇ ਨਾਲ ਹੀ ਸ਼ੁੱਕਰਵਾਰ ਵਾਲੇ ਦਿਨ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਇਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.04 ਫ਼ੀਸਦੀ ਵਧ ਕੇ 79.07 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 2,828.94 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।

ਇਹ ਵੀ ਪੜ੍ਹੋ - ਕੈਨੇਡਾ ਰਹਿ ਰਹੇ ਪੰਜਾਬ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਓਰੇਨ ਦੇ ਰਿਹਾ 'ਸੁਨਹਿਰੀ ਤੋਹਫ਼ਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News