ਸ਼ੇਅਰ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ 7ਵੇਂ ਦਿਨ ਵੀ ਰਹੀ ਤੇਜ਼ੀ, ਸੈਂਸੈਕਸ 293.7 ਅੰਕ ''ਤੇ ਪੁੱਜਾ
Monday, Sep 11, 2023 - 10:36 AM (IST)
ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰਾਂ 'ਚ ਲਗਾਤਾਰ 7ਵੇਂ ਦਿਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਰਹੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 293.7 ਅੰਕ ਵਧ ਕੇ 66,892.61 'ਤੇ ਪਹੁੰਚ ਗਿਆ। NSE ਨਿਫਟੀ 95 ਅੰਕ ਵਧ ਕੇ 19,914.95 'ਤੇ ਪਹੁੰਚ ਗਿਆ। ਸੈਂਸੈਕਸ ਵਿੱਚ ਐੱਚਸੀਐੱਲ ਟੈਕਨਾਲੋਜੀਜ਼, ਮਾਰੂਤੀ, ਸਟੇਟ ਬੈਂਕ ਆਫ ਇੰਡੀਆ, ਟਾਟਾ ਕੰਸਲਟੈਂਸੀ ਸਰਵਿਸਿਜ਼, ਟਾਟਾ ਮੋਟਰਜ਼, ਵਿਪਰੋ, ਨੇਸਲੇ, ਰਿਲਾਇੰਸ ਇੰਡਸਟਰੀਜ਼, ਲਾਰਸਨ ਐਂਡ ਟੂਬਰੋ ਅਤੇ ਅਲਟਰਾਟੈਕ ਸੀਮੈਂਟ ਦੇ ਸ਼ੇਅਰ ਵਾਧੇ ਵਿੱਚ ਰਹੇ।
ਇਹ ਵੀ ਪੜ੍ਹੋ : 11 ਤੋਂ 15 ਸਤੰਬਰ ਦੌਰਾਨ ਖ਼ਰੀਦੋ ਸਸਤਾ ਸੋਨਾ, ਭਾਰਤੀ ਰਿਜ਼ਰਵ ਬੈਂਕ ਦੇ ਰਿਹੈ ਵੱਡਾ ਮੌਕਾ
ਇਸ ਦੌਰਾਨ ਇੰਡਸਇੰਡ ਬੈਂਕ ਅਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਘਾਟੇ 'ਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਸ਼ੰਘਾਈ ਕੰਪੋਜ਼ਿਟ ਲਾਭ 'ਚ ਅਤੇ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.18 ਫ਼ੀਸਦੀ ਡਿੱਗ ਕੇ 90.49 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 224.22 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਚੀਨ ’ਚ iPhone ’ਤੇ ਲੱਗੀ ਪਾਬੰਦੀ, ਸਰਕਾਰੀ ਕਰਮਚਾਰੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8