ਵਿੱਤ ਮੰਤਰੀ ਅੱਜ ਤੋਂ ਦੋ ਦਿਨਾਂ ਦੌਰੇ ਲਈ ਪਹੁੰਚੇ ਮੁੰਬਈ, ਕਈ ਸੀਨੀਅਰ ਅਧਿਕਾਰੀਆਂ ਨਾਲ ਹੋਵੇਗੀ ਮੁਲਾਕਾਤ

Tuesday, Aug 24, 2021 - 01:50 PM (IST)

ਮੁੰਬਈ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ 'ਤੇ ਹਨ। ਅੱਜ ਉਹ ਸਭ ਤੋਂ ਪਹਿਲਾਂ ਬਾਂਦਰਾ ਕੁਰਲਾ ਕੰਪਲੈਕਸ ਬਿਜ਼ਨੈਸ ਡਿਸਟ੍ਰਿਕਟ ਵਿੱਚ ਆਮਦਨ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਬਾਅਦ ਸੀਤਾਰਮਨ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਵਿੱਤ ਮੰਤਰੀ ਭਾਰਤੀ ਉਦਯੋਗ ਸੰਘ (ਸੀ.ਆਈ.ਆਈ.) ਦੁਆਰਾ ਆਯੋਜਿਤ ਸਮਾਗਮ ਵਿੱਚ ਉਦਯੋਗ ਦੇ ਉੱਘੇ ਲੋਕਾਂ ਨਾਲ ਮੁਲਾਕਾਤ ਕਰਨਗੇ। ਇਹ ਜਾਣਿਆ ਜਾਂਦਾ ਹੈ ਕਿ ਜਦੋਂ ਤੋਂ ਦੇਸ਼ ਵਿੱਚ ਮਹਾਂਮਾਰੀ ਸ਼ੁਰੂ ਹੋਈ ਹੈ ਉਸ ਸਮੇਂ ਤੋਂ ਹੁਣ ਤੱਕ ਵਿੱਤ ਮੰਤਰੀ ਦੀ ਇਹ ਪਹਿਲੀ ਮੁੰਬਈ ਯਾਤਰਾ ਹੈ।

ਯਾਤਰਾ ਦੇ ਦੂਜੇ ਦਿਨ ਕੇਂਦਰੀ ਵਿੱਤ ਮੰਤਰੀ ਬਾਂਦਰਾ ਕੁਰਲਾ ਕੰਪਲੈਕਸ ਵਿਚ ਜਨਤਕ ਖ਼ੇਤਰ ਦੇ ਬੈਂਕਾਂ ਦੇ ਪ੍ਰਦਰਸ਼ਨ ਦੀ ਸਾਲਾਨਾ ਸਮੀਖਿਆ ਕਰਨਗੇ। ਉਹ ਇੰਡੀਅਨ ਬੈਂਕਸ ਐਸੋਸੀਏਸ਼ਨ ਦੇ ਐਨਹਾਂਸਡ ਐਕਸੈਸ ਐਂਡ ਸਰਵਿਸ ਐਕਸੀਲੈਂਸ(EASE 4.0) ਨੂੰ ਲਾਂਚ ਕਰਨਗੇ । ਐਨਹਾਂਸਡ ਐਕਸੈਸ ਐਂਡ ਸਰਵਿਸ ਐਕਸੀਲੈਂਸ ਦਾ ਮਕਸਦ ਕਲੀਨ ਅਤੇ ਸਮਾਰਟ ਬੈਂਕਿੰਗ ਨੂੰ ਸੰਸਥਾਗਤ ਰੂਪ ਦੇਣਾ ਹੈ। ਦੇਸ਼ ਵਿਚ ਪਿਛਲੇ ਸਾਲ ਮਾਰਚ 2020 ਵਿਚ ਲਾਹ ਦੀ ਸ਼ੁਰੂਆਤ ਹੋਣ ਦੇ ਬਾਅਦ ਤੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਣਾ ਅਤੇ ਸਰਕਾਰੀ ਬੈਂਕਾਂ ਦੇ ਪ੍ਰਮੁੱਖਾਂ ਦੀ ਆਹਮੋ-ਸਾਹਮਣੇ ਦੀ ਪਹਿਲੀ ਸਮੀਖਿਆ ਬੈਠਕ ਹੈ।

ਇਹ ਵੀ ਪੜ੍ਹੋ : ਵਿਦੇਸ਼ ਜਾ ਕੇ ਪੜ੍ਹਣਾ ਹੋਇਆ ਆਸਾਨ , SBI ਦੇ ਰਿਹੈ 1.5 ਕਰੋੜ ਤੱਕ ਦਾ ਸਟੱਡੀ ਲੋਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News