ਸਰਕਾਰ ਨੇ ਡਰੋਨ ਦੇ ਆਯਾਤ ''ਤੇ ਲਗਾਈ ਪਾਬੰਦੀ, ਜਾਣੋ ਵਜ੍ਹਾ
Thursday, Feb 10, 2022 - 10:14 AM (IST)
ਨਵੀਂ ਦਿੱਲੀ (ਭਾਸ਼ਾ) — ਸਰਕਾਰ ਨੇ ਬੁੱਧਵਾਰ ਨੂੰ ਕੁਝ ਅਪਵਾਦਾਂ ਦੇ ਨਾਲ ਡਰੋਨ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਦੇਸ਼ ਵਿੱਚ ਡਰੋਨ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ।
ਖੋਜ ਅਤੇ ਵਿਕਾਸ, ਰੱਖਿਆ ਅਤੇ ਸੁਰੱਖਿਆ ਉਦੇਸ਼ਾਂ ਲਈ ਡਰੋਨਾਂ ਦੇ ਆਯਾਤ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਇਸਦੇ ਲਈ ਵੀ ਢੁਕਵੀਂ ਮਨਜ਼ੂਰੀ ਦੀ ਲੋੜ ਹੋਵੇਗੀ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਹਾਲਾਂਕਿ, ਡਰੋਨ ਦੇ ਪਾਰਟਸ ਦੇ ਆਯਾਤ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।"
ਵਣਜ ਅਤੇ ਉਦਯੋਗ ਮੰਤਰਾਲੇ ਦੇ ਅਧੀਨ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਵਿਦੇਸ਼ਾਂ ਵਿੱਚ ਬਣੇ ਡਰੋਨਾਂ ਦੇ ਆਯਾਤ 'ਤੇ ਪਾਬੰਦੀ ਲਗਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਪਿਛਲੇ ਸਾਲ ਅਗਸਤ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੇਸ਼ ਵਿੱਚ ਡਰੋਨ ਨਿਰਮਾਣ ਨੂੰ ਹੁਲਾਰਾ ਦੇਣ ਲਈ ਉਦਾਰ ਨਿਯਮ ਜਾਰੀ ਕੀਤੇ ਸਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।