ਸਰਕਾਰ ਨੇ ਤਿੰਨ ਸੈਮੀਕੰਡਕਟਰ ਪਲਾਂਟ ਲਗਾਉਣ ਨੂੰ ਦਿੱਤੀ ਮਨਜ਼ੂਰੀ , 1.26 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼

Thursday, Feb 29, 2024 - 05:34 PM (IST)

ਨਵੀਂ ਦਿੱਲੀ (ਭਾਸ਼ਾ) - ਸਰਕਾਰ ਨੇ ਵੀਰਵਾਰ ਨੂੰ ਗੁਜਰਾਤ ਅਤੇ ਅਸਾਮ ਵਿਚ 1.26 ਲੱਖ ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਨਾਲ ਤਿੰਨ ਸੈਮੀਕੰਡਕਟਰ ਪਲਾਂਟ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਵੱਲੋਂ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਅਗਲੇ 100 ਦਿਨਾਂ ਵਿੱਚ ਤਿੰਨਾਂ ਯੂਨਿਟਾਂ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ :    ਗੂਗਲ ਦੀ ਪੇਮੈਂਟ ਐਪ GPay ਹੋਵੇਗੀ ਬੰਦ, ਜੂਨ ਮਹੀਨੇ ਤੋਂ ਸਿਰਫ਼ ਇਨ੍ਹਾਂ ਦੇਸ਼ਾਂ 'ਚ ਹੀ ਮਿਲਣਗੀਆਂ ਸੇਵਾਵਾਂ

Tata Electronics Pvt Ltd ਤਾਈਵਾਨ ਦੀ ਪਾਵਰਚਿੱਪ ਸੈਮੀਕੰਡਕਟਰ ਮੈਨੂਫੈਕਚਰਿੰਗ ਕਾਰਪੋਰੇਸ਼ਨ (PSMC) ਨਾਲ ਸਾਂਝੇਦਾਰੀ ਵਿੱਚ ਇੱਕ ਸੈਮੀਕੰਡਕਟਰ ਫੈਬ ਸਥਾਪਤ ਕਰੇਗੀ। ਇਹ ਪਲਾਂਟ ਢੋਲੇਰਾ, ਗੁਜਰਾਤ ਵਿੱਚ ਸਥਾਪਿਤ ਕੀਤਾ ਜਾਵੇਗਾ। ਇਸ 'ਚ 91,000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਟਾਟਾ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ ਪ੍ਰਾਈਵੇਟ ਲਿਮਟਿਡ 27,000 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਰੀਗਾਂਵ, ਅਸਾਮ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਸਥਾਪਤ ਕਰੇਗੀ।

ਇਹ ਵੀ ਪੜ੍ਹੋ :    ਨਵਾਂ ਫਰਜ਼ੀਵਾੜਾ : ਲੱਖਾਂ ਕਮਾਉਣ ਦੇ ਚੱਕਰ ਵਿਚ ਟ੍ਰੈਵਲ ਏਜੰਟਾਂ ਨੇ ਕਈਆਂ ’ਤੇ ਲਗਵਾ ਦਿੱਤਾ 10 ਸਾਲ ਦਾ ਬੈਨ

ਵੈਸ਼ਨਵ ਨੇ ਇਹ ਵੀ ਕਿਹਾ ਕਿ ਸੀਜੀ ਪਾਵਰ - ਜਾਪਾਨ ਦੇ ਰੇਨੇਸਾਸ ਇਲੈਕਟ੍ਰੋਨਿਕਸ ਕਾਰਪੋਰੇਸ਼ਨ ਅਤੇ ਥਾਈਲੈਂਡ ਦੇ ਸਟਾਰਸ ਮਾਈਕ੍ਰੋਇਲੈਕਟ੍ਰੋਨਿਕਸ ਦੇ ਸਹਿਯੋਗ ਨਾਲ - ਗੁਜਰਾਤ ਦੇ ਸਾਨੰਦ ਵਿਚ ਇੱਕ ਸੈਮੀਕੰਡਕਟਰ ਪਲਾਂਟ ਸਥਾਪਤ ਕਰੇਗੀ। ਸਾਨੰਦ ਪਲਾਂਟ ਵਿੱਚ 7,600 ਕਰੋੜ ਰੁਪਏ ਦੇ ਨਿਵੇਸ਼ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ :    ਪੁੱਤਰ ਅਨੰਤ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਨੀਤਾ ਅੰਬਾਨੀ ਨੇ ਕਰਵਾਇਆ 14 ਮੰਦਿਰਾਂ ਦਾ ਨਿਰਮਾਣ, ਦੇਖੋ ਵੀਡੀਓ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Harinder Kaur

Content Editor

Related News