ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ''ਤੇ ਵਧਾਇਆ ਵਿੰਡਫਾਲ ਟੈਕਸ, ਡੀਜ਼ਲ ਐਕਸਪੋਰਟ ''ਤੇ ਲੱਗੇਗਾ ਜ਼ਿਆਦਾ ਟੈਕਸ

08/15/2023 12:55:49 PM

ਨਵੀਂ ਦਿੱਲੀ - ਭਾਰਤ ਸਰਕਾਰ ਨੇ ਕੱਚੇ ਪੈਟਰੋਲੀਅਮ 'ਤੇ ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ (SAED) 4,250 ਰੁਪਏ ਤੋਂ ਵਧਾ ਕੇ 7,100 ਰੁਪਏ ਪ੍ਰਤੀ ਟਨ ਕਰ ਦਿੱਤੀ ਹੈ। ਇਹ ਦਰ 15 ਅਗਸਤ ਭਾਵ ਅੱਜ ਤੋਂ ਲਾਗੂ ਹੋਵੇਗੀ। SAED ਨੂੰ ਵਿੰਡਫਾਲ ਟੈਕਸ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਡੀਜ਼ਲ ਦੀ ਬਰਾਮਦ 'ਤੇ SAED ਜਾਂ ਐਕਸਪੋਰਟ ਡਿਊਟੀ 1 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 5.50 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 15 ਅਗਸਤ ਤੋਂ ਹਵਾਬਾਜ਼ੀ ਟਰਬਾਈਨ ਫਿਊਲ (ਏ.ਟੀ.ਐੱਫ.) 'ਤੇ ਵੀ ਦੋ ਰੁਪਏ ਪ੍ਰਤੀ ਲੀਟਰ ਦੀ ਵਾਧੂ ਡਿਊਟੀ ਲਗਾਈ ਜਾਵੇਗੀ। ਵਰਤਮਾਨ ਵਿੱਚ ATF 'ਤੇ ਕੋਈ SAED ਨਹੀਂ ਲੱਗਾ ਹੈ। ਪੈਟਰੋਲ 'ਤੇ SAED ਨੂੰ ਜ਼ੀਰੋ 'ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਡਿਜੀਟਲ ਨਿੱਜੀ ਡਾਟਾ ਸੁਰੱਖਿਆ ਬਿੱਲ ਬਣਿਆ ਐਕਟ, ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

ਕੇਂਦਰ ਸਰਕਾਰ ਨੇ 1 ਜੁਲਾਈ 2022 ਤੋਂ ਦੇਸ਼ ਵਿੱਚ ਕੱਚੇ ਤੇਲ ਦੇ ਉਤਪਾਦਨ ਅਤੇ ਨਿਰਯਾਤ 'ਤੇ ਵਿੰਡਫਾਲ ਟੈਕਸ ਲਗਾਉਣ ਦਾ ਫੈਸਲਾ ਕੀਤਾ ਸੀ। ਇਸਦੀ ਹਰ 15 ਦਿਨਾਂ ਵਿੱਚ ਸਮੀਖਿਆ ਕੀਤੀ ਜਾਂਦੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਕਾਰਨ ਜਦੋਂ ਨਿੱਜੀ ਤੇਲ ਕੰਪਨੀਆਂ ਰਿਫਾਇਨਿੰਗ ਮਾਰਜਿਨ ਨਾਲੋਂ ਵੱਧ ਮੁਨਾਫ਼ਾ ਕਮਾਉਂਦੀਆਂ ਹਨ ਤਾਂ ਸਰਕਾਰ ਮੁਨਾਫ਼ੇ ਉੱਤੇ ਟੈਕਸ ਲਗਾ ਦਿੰਦੀ ਹੈ। ਇਸ ਦਾ ਇੱਕ ਉਦੇਸ਼ ਇਹ ਹੈ ਕਿ ਇਨ੍ਹਾਂ ਕੰਪਨੀਆਂ ਨੂੰ ਘਰੇਲੂ ਬਾਜ਼ਾਰ ਵਿੱਚ ਪੈਟਰੋਲੀਅਮ ਪਦਾਰਥ ਵੇਚਣ ਲਈ ਮਜਬੂਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ :  ਟਮਾਟਰ ਦੇ ਬਾਅਦ ਲਸਣ ਦੀਆਂ ਵਧੀਆਂ ਕੀਮਤਾਂ, ਰਿਟੇਲ ਮਾਰਕਿਟ 'ਚ ਵਿਕ ਰਿਹਾ 178 ਰੁਪਏ ਕਿਲੋ

ਇਹ ਵੀ ਪੜ੍ਹੋ :  ਨੇਪਾਲ ਤੋਂ ਟਮਾਟਰ ਅਤੇ ਅਫਰੀਕਾ ਤੋਂ ਦਾਲ , ਮਹਿੰਗਾਈ ’ਤੇ ਇੰਝ ਕਾਬੂ ਪਾਏਗੀ ਸਰਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Harinder Kaur

Content Editor

Related News