ਸਰਕਾਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ, ਹੁਣ ਤੱਕ ਹੋਈ 12.21 ਲੱਖ ਟਨ ਦੀ ਖਰੀਦ

10/05/2023 5:57:40 PM

ਨਵੀਂ ਦਿੱਲੀ (ਭਾਸ਼ਾ) - ਸਰਕਾਰ ਨੇ ਝੋਨੇ ਦੀ ਖਰੀਦ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਤੱਕ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਿਸਾਨਾਂ ਤੋਂ ਲਗਭਗ 12.21 ਲੱਖ ਟਨ ਅਨਾਜ ਖਰੀਦਿਆ ਜਾ ਚੁੱਕਾ ਹੈ। ਖੁਰਾਕ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਬਿਆਨ ਮੁਤਾਬਕ ਤਾਮਿਲਨਾਡੂ, ਪੰਜਾਬ ਅਤੇ ਹਰਿਆਣਾ ਦੇ 99,675 ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 2,689.77 ਕਰੋੜ ਰੁਪਏ ਦਾ ਝੋਨਾ ਖਰੀਦਿਆ ਗਿਆ ਹੈ। ਇਸ ਸਾਲ ਆਮ ਨਾਲੋਂ 411.96 ਲੱਖ ਹੈਕਟੇਅਰ ਰਕਬੇ ਵਿੱਚ ਬੀਜੇ ਗਏ ਝੋਨੇ ਦੀ ਵਾਢੀ ਪਿਛਲੇ ਹਫ਼ਤੇ ਸ਼ੁਰੂ ਹੋਈ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ

ਭਾਰਤੀ ਖੁਰਾਕ ਨਿਗਮ (FCI) ਅਤੇ ਰਾਜ ਏਜੰਸੀਆਂ ਨੇ 'ਬਫਰ ਸਟਾਕ' ਵਿੱਚ ਸਟਾਕ ਰੱਖਣ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਸ਼ੁਰੂ ਕਰ ਦਿੱਤੀ ਹੈ। ਮੰਤਰਾਲੇ ਨੇ ਮੌਜੂਦਾ ਸੀਜ਼ਨ ਵਿੱਚ 521.27 ਲੱਖ ਟਨ ਦੀ ਖਰੀਦ ਦਾ ਟੀਚਾ ਰੱਖਿਆ ਹੈ, ਜਦੋਂ ਕਿ ਇੱਕ ਸਾਲ ਪਹਿਲਾਂ ਇਸੇ ਸੀਜ਼ਨ ਵਿੱਚ ਅਸਲ ਖਰੀਦ 496 ਲੱਖ ਟਨ ਸੀ।

ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News