ਸਰਕਾਰ ਨੇ ਕੱਚੇ ਤੇਲ ''ਤੇ ਵਧਾਇਆ ਵਿੰਡਫਾਲ ਟੈਕਸ, ATF ਅਤੇ ਡੀਜ਼ਲ ''ਚ ਕੀਤੀ ਕਟੌਤੀ

Saturday, Sep 16, 2023 - 11:37 AM (IST)

ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਨੇ ਡੋਮੇਸਟਿਕ ਪ੍ਰੋਡਿਊਸ ਕਰੂਡ ਤੇਲ 'ਤੇ ਵਿੰਡਫੌਲ ਟੈਕਸ ਨੂੰ ਸੋਧ ਕੀਤਾ ਹੈ। ਸਰਕਾਰ ਨੇ ਵਿੰਡਫਾਲ ਟੈਕਸ 6,700 ਰੁਪਏ ਪ੍ਰਤੀ ਟਨ ਤੋਂ ਵਧਾ ਕੇ 10,000 ਰੁਪਏ ਪ੍ਰਤੀ ਟਨ ਕਰ ਦਿੱਤਾ ਹੈ। ਹਾਲਾਂਕਿ ਡੀਜ਼ਲ ਐਕਸਪੋਰਟ 'ਤੇ ਡਿਊਟੀ ਪਹਿਲਾਂ 6 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 5.50 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਜਦਕਿ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) 'ਤੇ ਡਿਊਟੀ ਪਹਿਲਾਂ 4 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3.50 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਨਵੀਆਂ ਦਰਾਂ 16 ਸਤੰਬਰ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਵਿੰਡਫਾਲ ਟੈਕਸ 'ਚ ਬਦਲਾਅ ਕੀਤੇ ਗਏ ਸਨ।

ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ

ਵਿੰਡਫਾਲ ਟੈਕਸ ਵਿੱਚ ਕਟੌਤੀ
ਸਰਕਾਰ ਨੇ 2 ਸਤੰਬਰ ਨੂੰ ਵਿੰਡਫਾਲ ਟੈਕਸ ਵਿੱਚ ਕਟੌਤੀ ਕੀਤੀ ਸੀ। ਕੇਂਦਰ ਸਰਕਾਰ ਨੇ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੇ ਕੱਚੇ ਪੈਟਰੋਲੀਅਮ 'ਤੇ ਵਿੰਡਫਾਲ ਟੈਕਸ ਨੂੰ ਮਾਮੂਲੀ ਤੌਰ 'ਤੇ 7,100 ਰੁਪਏ ਪ੍ਰਤੀ ਟਨ ਤੋਂ ਘਟਾ ਕੇ 6,700 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ, ਜਦੋਂ ਕਿ ਇਸ ਤੋਂ ਪਹਿਲਾਂ ਸਰਕਾਰ ਨੇ 1 ਜੁਲਾਈ, 2022 ਨੂੰ ਨਿਰਯਾਤ ਡਿਊਟੀ ਲਗਾਈ ਸੀ। 1 ਜੁਲਾਈ, 2022 ਨੂੰ ਸਰਕਾਰ ਨੇ ਪੈਟਰੋਲ ਅਤੇ ਏਟੀਐਫ 'ਤੇ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਨਿਰਯਾਤ 'ਤੇ 13 ਰੁਪਏ ਪ੍ਰਤੀ ਲੀਟਰ ਦੀ ਬਰਾਮਦ ਡਿਊਟੀ ਲਗਾਈ ਸੀ। ਘਰੇਲੂ ਕੱਚੇ ਤੇਲ ਦੀ ਵਿਕਰੀ 'ਤੇ 23,250 ਰੁਪਏ ਪ੍ਰਤੀ ਟਨ ਦਾ ਵਿੰਡਫਾਲ ਟੈਕਸ ਲਗਾਇਆ ਗਿਆ ਸੀ। ਉਦੋਂ ਤੋਂ ਕੇਂਦਰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਹਰ ਪੰਦਰਵਾੜੇ 'ਤੇ ਲੇਵੀ ਦੀ ਸਮੀਖਿਆ ਕਰ ਰਿਹਾ ਹੈ।

ਇਹ ਵੀ ਪੜ੍ਹੋ : ਅੱਜ ਤੋਂ ਸਸਤਾ ਸੋਨਾ ਖ਼ਰੀਦਣ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਖ਼ਾਸ ਆਫ਼ਰ

ਗਲੋਬਲ ਪੱਧਰ 'ਤੇ ਕੱਚੇ ਤੇਲ
ਗਲੋਬਲ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਪਿਛਲੇ ਕੁਝ ਸਮੇਂ ਤੋਂ ਵਧ ਰਹੀਆਂ ਹਨ। ਕਈ ਦੇਸ਼ਾਂ ਨੇ ਕੱਚੇ ਤੇਲ ਦੇ ਉਤਪਾਦਨ ਵਿੱਚ ਵੀ ਕਟੌਤੀ ਕੀਤੀ ਹੈ। WTI ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ। ਜਦੋਂ ਕਿ ਬ੍ਰੈਂਟ ਕੱਚਾ ਤੇਲ 94 ਡਾਲਰ ਪ੍ਰਤੀ ਬੈਰਲ 'ਤੇ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਭ ਤੋਂ ਪਹਿਲੀ ਜੁਲਾਈ 2022 ਨੂੰ ਕੱਚੇ ਤੇਲ ਦੀ ਵਿਕਰੀ 'ਤੇ ਵਿੰਡਫਾਲ ਟੈਕਸ ਲਗਾਇਆ ਸੀ। ਭਾਰਤ ਤੋਂ ਇਲਾਵਾ ਬ੍ਰਿਟੇਨ, ਇਟਲੀ ਅਤੇ ਜਰਮਨੀ ਸਮੇਤ ਕਈ ਦੇਸ਼ਾਂ ਨੇ ਊਰਜਾ ਕੰਪਨੀਆਂ ਦੇ ਸੁਪਰ ਸਾਧਾਰਨ ਮੁਨਾਫੇ 'ਤੇ ਪਹਿਲਾਂ ਹੀ ਵਿੰਡਫਾਲ ਟੈਕਸ ਲਗਾ ਦਿੱਤਾ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News