ਅੰਕੜੇ ਜੁਟਾਉਣ ਦੇ ਨਵੇਂ ਤੌਰ-ਤਰੀਕਿਆਂ ’ਤੇ ਵਿਚਾਰ ਕਰ ਰਹੀ ਸਰਕਾਰ

01/11/2019 11:23:42 AM

ਕੋਲਕਾਤਾ - ਸਰਕਾਰ ਟਿਕਾਊ ਵਿਕਾਸ ਟੀਚਿਆਂ ਨੂੰ ਹਾਸਲ ਕਰਨ ਲਈ ਭਵਿੱਖ ’ਚ ਅੰਕੜੇ ਜੁਟਾਉਣ ਦੀ ਨਵੀਂ ਪ੍ਰਣਾਲੀ ਸ਼ੁਰੂ ਕਰਨ ’ਤੇ ਗੌਰ ਕਰ ਰਹੀ ਹੈ। ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਸਕੱਤਰ ਪ੍ਰਵੀਨ ਸ਼੍ਰੀਵਾਸਤਵ ਨੇ ਕਿਹਾ ਕਿ ਅੰਕੜੇ ਜਮ੍ਹਾ ਕਰਨ ਵਿਚ ਜ਼ਿਆਦਾ ਕੰਪਾਈਲੇਸ਼ਨ ਤਰੀਕੇ ਦੇ ਨਾਲ ਬਦਲਾਅ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ, ‘‘ਸਾਨੂੰ ਲਗਾਤਾਰ ਵਿਕਾਸ ਟੀਚਿਆਂ ਨੂੰ ਹਾਸਲ ਕਰਨਾ ਹੋਵੇਗਾ, ਜਿਸ ਦੇ ਲਈ ਅੰਕੜੇ ਜੁਟਾਉਣ ਦੀ ਨਵੀਂ ਕਾਰਜ ਪ੍ਰਣਾਲੀ ਦੀ ਜ਼ਰੂਰਤ ਹੈ।’’ ਉਨ੍ਹਾਂ ਭਾਰਤੀ ਅੰਕੜਾ ਸੰਸਥਾਨ ਦੇ ਕਨਵੋਕੇਸ਼ਨ ਸਮਾਰੋਹ ਦੇ ਮੌਕੇ ਕਿਹਾ ਕਿ ਸਰਕਾਰ ਆਰਟੀਫੀਸ਼ੀਅਲ ਇੰਟੈਲੀਜੈਂਸੀ, ਬਿੱਗ ਡਾਟਾ ਅਤੇ ਅੰਕੜਿਆਂ ਦੇ ਵਿਸ਼ਲੇਸ਼ਣ ਵਰਗੇ ਪਹਿਲੂਆਂ ’ਤੇ ਗੌਰ ਕਰ ਰਹੀ ਹੈ। ਸ਼੍ਰੀਵਾਸਤਵ ਨੇ ਕਿਹਾ, ‘‘ਅੰਕੜਿਆਂ ਦਾ ਮੁੱਲ ਹੁੰਦਾ ਹੈ। ਇਨ੍ਹਾਂ ਦੀ ਵਰਤੋਂ ਨੀਤੀ ਬਣਾਉਣ ਵਿਚ ਕੀਤੀ ਜਾਂਦੀ ਹੈ।’’ ਉਨ੍ਹਾਂ ਨੇ ਅੰਕੜਾ ਸੰਸਥਾਨ ਦੇ ਵਿਦਿਆਰਥੀਆਂ ਨੂੰ ਇਸ ਖੇਤਰ ਵਿਚ ਜਾਂਚ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ।