ਤੇਲ ਕੰਪਨੀਆਂ ਲਈ ਵੱਡੀ ਰਾਹਤ, ਸਰਕਾਰ ਨੇ ਘਰੇਲੂ ਕੱਚੇ ਤੇਲ ਅਤੇ ਡੀਜ਼ਲ ''ਤੇ ਵਿੰਡਫਾਲ ਟੈਕਸ ''ਚ ਕੀਤੀ ਕਟੌਤੀ
Sunday, Oct 02, 2022 - 04:18 PM (IST)
ਨਵੀਂ ਦਿੱਲੀ - ਸਮੀਖਿਆ ਬੈਠਕ ਦੇ ਛੇਵੇਂ ਦੌਰ 'ਚ ਕੇਂਦਰ ਸਰਕਾਰ ਨੇ ਘਰੇਲੂ ਕੱਚੇ ਤੇਲ ਅਤੇ ਡੀਜ਼ਲ 'ਤੇ ਵਿੰਡਫਾਲ ਟੈਕਸ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹਵਾਬਾਜ਼ੀ ਟਰਬਾਈਨ ਫਿਊਲ 'ਤੇ ਲੱਗਣ ਵਾਲੇ ਟੈਕਸ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ। ਸਰਕਾਰ ਦਾ ਇਹ ਫੈਸਲਾ ਅੱਜ ਯਾਨੀ 2 ਅਕਤੂਬਰ ਤੋਂ ਲਾਗੂ ਹੋ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ਦੀ ਸਖ਼ਤ ਕਾਰਵਾਈ, ਪਹਿਲੀ ਵਾਰ ਕਿਸੇ ਭਾਰਤੀ ਕੰਪਨੀ 'ਤੇ ਲਾਈ ਪਾਬੰਦੀ, ਜਾਣੋ ਵਜ੍ਹਾ
ਸਰਕਾਰ ਨੇ ਇਹ ਫੈਸਲਾ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਤੋਂ ਬਾਅਦ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ 10,500 ਰੁਪਏ ਪ੍ਰਤੀ ਟਨ ਦੀ ਬਜਾਏ 8,000 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ। ਡੀਜ਼ਲ ਦੀ ਬਰਾਮਦ 'ਤੇ ਟੈਕਸ 10 ਰੁਪਏ ਤੋਂ ਘਟਾ ਕੇ 5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੇ ਨਿਰਯਾਤ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ATF ਨਿਰਯਾਤ 'ਤੇ 5 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਟੈਕਸ ਲਗਾਇਆ ਜਾਂਦਾ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਰਕਾਰ ਨੇ ਵਿੰਡਫਾਲ ਟੈਕਸ ਘਟਾਇਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕੱਚੇ ਤੇਲ ਦੀ ਬਰਾਮਦ 'ਤੇ ਵਿੰਡਫਾਲ ਟੈਕਸ 13,300 ਰੁਪਏ ਤੋਂ ਘਟਾ ਕੇ 10,500 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ।
ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ਆਇਆ ਹੈ। ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਤੇਲ ਕੰਪਨੀਆਂ ਨੇ ਨਿਰਯਾਤ ਵਿੱਚ ਭਾਰੀ ਮੁਨਾਫਾ ਕਮਾਇਆ। ਇਸ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ 1 ਜੁਲਾਈ, 2022 ਨੂੰ ਘਰੇਲੂ ਤੌਰ 'ਤੇ ਕੱਢੇ ਗਏ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਲਗਾਉਣ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ 'ਤੇ ਟੈਕਸ ਲਗਾਇਆ ਸੀ। ਵਿੰਡਫਾਲ ਟੈਕਸ ਕਾਰਨ ਸਰਕਾਰੀ ਖਜ਼ਾਨੇ ਵਿੱਚ ਚੋਖਾ ਵਾਧਾ ਹੋਇਆ ਹੈ। ਵਿੰਡਫਾਲ ਟੈਕਸ ਇੱਕ ਅਜਿਹਾ ਟੈਕਸ ਹੈ ਜੋ ਖਾਸ ਹਾਲਤਾਂ ਵਿੱਚ ਕੱਚੇ ਤੇਲ ਦਾ ਉਤਪਾਦਨ ਕਰਨ ਵਾਲੀਆਂ ਕੰਪਨੀਆਂ ਅਤੇ ਉਦਯੋਗਾਂ 'ਤੇ ਲਗਾਇਆ ਜਾਂਦਾ ਹੈ।
ਇਹ ਵੀ ਪੜ੍ਹੋ : Ford ਦੇ ਚੇਨਈ ਫੈਕਟਰੀ ਵਰਕਰਾਂ ਲਈ ਮੁਆਵਜ਼ੇ ਦੇ ਪੈਕੇਜ 'ਤੇ ਬਣੀ ਸਹਿਮਤੀ, ਮਿਲੇਗੀ 62 ਮਹੀਨੇ ਦੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।