ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਂਦਰ ਸਰਕਾਰ
Friday, Sep 29, 2023 - 01:02 PM (IST)

ਬਿਜ਼ਨੈੱਸ ਡੈਸਕ - ਖੰਡ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਸਰਕਾਰ ਜਲਦੀ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਸਰਕਾਰ ਆਉਣ ਵਾਲੇ ਸੀਜ਼ਨ 'ਚ ਖੰਡ ਦੀ ਬਰਾਮਦ 'ਤੇ ਪਾਬੰਦੀ ਲਗਾ ਸਕਦੀ ਹੈ। 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖੰਡ ਸੀਜ਼ਨ ਦੌਰਾਨ ਖੰਡ ਦੀ ਬਰਾਮਦ 'ਤੇ ਪਾਬੰਦੀ ਲੱਗ ਸਕਦੀ ਹੈ। ਦੇਸ਼ 'ਚ ਖੰਡ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਉਮੀਦ ਹੈ ਕਿ ਨਵੰਬਰ ਦੇ ਪਹਿਲੇ ਹਫ਼ਤੇ ਖੰਡ ਦੀ ਬਰਾਮਦ 'ਤੇ ਪਾਬੰਦੀ ਦਾ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ iPhone 15 ਦੀ ਕੀਮਤ ਨੇ ਉਡਾਏ ਹੋਸ਼, ਇੰਨੇ ਰੁਪਇਆਂ ਦੀ ਭਾਰਤ 'ਚ ਆ ਜਾਵੇਗੀ ਕਾਰ
ਸੂਤਰਾਂ ਅਨੁਸਾਰ ਖਪਤਕਾਰ ਵਿਭਾਗ ਦੇ ਇਕ ਅਧਿਕਾਰੀ ਨੇ ਵਿੱਤੀ ਪੋਰਟਲ ਨੂੰ ਇਹ ਜਾਣਕਾਰੀ ਦਿੱਤੀ ਹੈ। ਖੰਡ ਦਾ ਸੀਜ਼ਨ ਅਕਤੂਬਰ ਤੋਂ ਸ਼ੁਰੂ ਹੁੰਦਾ ਹੈ, ਜੋ ਅਗਲੇ ਸਾਲ ਸਤੰਬਰ ਤੱਕ ਚੱਲਦਾ ਹੈ। ਅਜਿਹੇ 'ਚ ਸਰਕਾਰ ਆਉਣ ਵਾਲੇ ਸੀਜ਼ਨ 'ਚ ਇਸ ਦੇ ਨਿਰਯਾਤ 'ਤੇ ਰੋਕ ਲਗਾ ਸਕਦੀ ਹੈ। ਸਾਲ 2021-22 ਵਿੱਚ ਰਿਕਾਰਡ 11 ਮਿਲੀਅਨ ਟਨ ਖੰਡ ਵੇਚਣ ਤੋਂ ਬਾਅਦ ਭਾਰਤ ਨੇ ਸਾਲ 2022-23 ਵਿੱਚ ਖੰਡ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ, ਜਿਸ ਨਾਲ ਦੇਸ਼ ਵਿੱਚ ਘਰੇਲੂ ਬਾਜ਼ਾਰ ਵਿੱਚ ਖੰਡ ਦੀ ਸਪਲਾਈ ਬੇਰੋਕ ਬਣੀ ਰਹੇ ਅਤੇ ਕੀਮਤਾਂ ਨੂੰ ਕੰਟਰੋਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : UK ’ਚ ਡੂੰਘਾ ਹੋਣ ਲੱਗਾ ਆਰਥਿਕ ਸੰਕਟ, ਕੰਪਨੀਆਂ ਨੇ ਸ਼ੁਰੂ ਕੀਤੀ ਵਰਕਰਾਂ ਦੀ ਛਾਂਟੀ
ਸਾਲ 2022-23 ਦੀ ਸ਼ੁਰੂਆਤ 'ਚ ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਨੂੰ ਲਗਭਗ 60 ਲੱਖ ਟਨ ਤੱਕ ਸੀਮਤ ਕਰ ਦਿੱਤਾ ਸੀ। ਜਾਣਕਾਰੀ ਦਿੰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਦੀ ਮੁੱਖ ਤਰਜੀਹ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿਚ ਰੱਖਣਾ ਹੈ ਅਤੇ ਇਸ ਲਈ ਵਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਇਸ ਬਰਾਮਦ ਦੇ ਕੋਟੇ ਵਿੱਚ ਹੋਰ ਬਦਲਾਅ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ: Flipkart 'ਤੇ ਇਸ ਦਿਨ ਤੋਂ ਸ਼ੁਰੂ ਹੋ ਰਹੀ Big Billion Days Sale, ਮਿਲਣਗੇ ਵੱਡੇ ਆਫ਼ਰ
ਦੇਸ਼ ਦੇ ਚੋਟੀ ਦੇ ਗੰਨਾ ਉਤਪਾਦਕ ਰਾਜਾਂ ਜਿਵੇਂ ਪੱਛਮੀ ਮਹਾਰਾਸ਼ਟਰ ਅਤੇ ਦੱਖਣੀ ਕਰਨਾਟਕ ਵਿੱਚ ਇਸ ਸਾਲ ਖੰਡ ਦੇ ਸੀਜ਼ਨ ਵਿੱਚ ਆਮ ਨਾਲੋਂ ਘੱਟ ਮੀਂਹ ਕਾਰਨ ਘੱਟ ਉਤਪਾਦਨ ਹੋਇਆ ਹੈ। ਜੇਕਰ ਅਗਸਤ ਤੱਕ ਖੰਡ ਉਤਪਾਦਨ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਸ ਸਾਲ ਖੰਡ ਦੇ ਔਸਤ ਉਤਪਾਦਨ ਤੋਂ 50 ਫ਼ੀਸਦੀ ਘੱਟ ਉਤਪਾਦਨ ਦੇਖਿਆ ਗਿਆ ਹੈ। ਅਜਿਹਾ ਇਸ ਲਈ ਹੋਇਆ ਹੈ, ਕਿਉਂਕਿ ਮਹਾਰਾਸ਼ਟਰ ਅਤੇ ਕਰਨਾਟਕ ਦੋਵੇਂ ਰਾਜ ਭਾਰਤ ਦੇ ਕੁੱਲ ਖੰਡ ਉਤਪਾਦਨ ਦਾ ਅੱਧੇ ਤੋਂ ਵੱਧ ਉਤਪਾਦਨ ਕਰਦੇ ਹਨ।
ਇਹ ਵੀ ਪੜ੍ਹੋ : ਕੀ ਤੁਹਾਡੇ ਕੋਲ ਹਨ 2000 ਦੇ ਨੋਟ? ਬਚੇ 4 ਦਿਨ, ਜਾਣੋ 30 ਸਤੰਬਰ ਮਗਰੋਂ ਨੋਟਾਂ ਦਾ ਕੀ ਹੋਵੇਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8