ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਦੋ ਪੈਸੇ ਡਿੱਗ ਕੇ ਖੁੱਲ੍ਹਿਆ

05/11/2023 11:14:18 AM

ਮੁੰਬਈ (ਏਜੰਸੀ) - ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਦੋ ਪੈਸੇ ਦੀ ਗਿਰਾਵਟ ਨਾਲ 81.96 'ਤੇ ਆ ਗਿਆ। ਫਾਰੇਕਸ ਡੀਲਰਾਂ ਨੇ ਕਿਹਾ ਕਿ ਘਰੇਲੂ ਇਕਵਿਟੀ ਬਾਜ਼ਾਰਾਂ ਵਿਚ ਮਜ਼ਬੂਤੀ ਦੇ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਨੇ ਭਾਰਤੀ ਮੁਦਰਾ ਨੂੰ ਸਮਰਥਨ ਦਿੱਤਾ।

ਇਹ ਵੀ ਪੜ੍ਹੋ : ਭਾਰਤ ’ਚ ਸੋਨੇ ਦੀ ਦਰਾਮਦ 24 ਫੀਸਦੀ ਘਟੀ, ਇਸ ਕਾਰਨ ਵਧਿਆ ਚਾਂਦੀ ਦਾ ਆਯਾਤ

ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 81.97 ਪ੍ਰਤੀ ਡਾਲਰ 'ਤੇ ਕਮਜ਼ੋਰ ਖੁੱਲ੍ਹਣ ਤੋਂ ਬਾਅਦ 81.93 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਬਾਅਦ ਵਿੱਚ ਇਹ 81.96 ਪ੍ਰਤੀ ਡਾਲਰ ਤੱਕ ਫਿਸਲ ਗਿਆ। ਇਹ ਪਿਛਲੇ ਬੰਦ ਪੱਧਰ ਦੇ ਮੁਕਾਬਲੇ 2 ਪੈਸੇ ਦੀ ਗਿਰਾਵਟ ਹੈ। ਬੁੱਧਵਾਰ ਨੂੰ ਰੁਪਿਆ 81.94 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.02 ਫੀਸਦੀ ਵਧ ਕੇ 101.50 'ਤੇ ਪਹੁੰਚ ਗਿਆ। ਬ੍ਰੈਂਟ ਕਰੂਡ ਆਇਲ ਫਿਊਚਰਜ਼ 0.71 ਫੀਸਦੀ ਵਧ ਕੇ 76.95 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : PM ਕੇਅਰਜ਼ ਫੰਡ ਨੂੰ 535 ਕਰੋੜ ਰੁਪਏ ਦਾ  ਮਿਲਿਆ ਵਿਦੇਸ਼ੀ ਦਾਨ... ਤਿੰਨ ਸਾਲਾਂ ਦੇ ਪੂਰੇ ਰਿਕਾਰਡ 'ਤੇ ਇਕ ਨਜ਼ਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝ ਕਰੋ।


 


Harinder Kaur

Content Editor

Related News