ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਆਈ ਤੇਜ਼ੀ, ਸੈਂਸੈਕਸ ਨੇ 657 ਅੰਕਾਂ ਦੀ ਮਾਰੀ ਛਾਲ
Friday, Jan 19, 2024 - 10:33 AM (IST)
ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ 'ਚ ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 657.45 ਅੰਕਾਂ ਦੀ ਛਾਲ ਮਾਰ ਕੇ 71,844.31 ਅੰਕਾਂ 'ਤੇ ਪਹੁੰਚ ਗਿਆ। ਨਿਫਟੀ ਵੀ 194.75 ਅੰਕ ਵਧ ਕੇ 21,657 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ - ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ 'ਐਂਟੀਬਾਇਓਟਿਕਸ', DGHS ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਸੈਂਸੈਕਸ ਦੀਆਂ ਕੰਪਨੀਆਂ ਵਿੱਚੋਂ ਟਾਈਟਨ, ਐਕਸਿਸ ਬੈਂਕ, ਟੈਕ ਮਹਿੰਦਰਾ, ਆਈਸੀਆਈਸੀਆਈ ਬੈਂਕ, ਬਜਾਜ ਫਾਈਨਾਂਸ, ਬਜਾਜ ਫਿਨਸਰਵ, ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ, ਇੰਫੋਸਿਸ ਅਤੇ ਆਈਟੀਸੀ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ। ਇੰਡਸਇੰਡ ਬੈਂਕ ਅਤੇ ਰਿਲਾਇੰਸ ਦੇ ਸ਼ੇਅਰ ਘਾਟੇ 'ਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ।
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਇਸ ਦੇ ਨਾਲ ਹੀ ਅਮਰੀਕੀ ਬਾਜ਼ਾਰ ਵੀਰਵਾਰ ਨੂੰ ਸਕਾਰਾਤਮਕ ਰੁਖ ਨਾਲ ਬੰਦ ਹੋਏ ਹਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.27 ਫ਼ੀਸਦੀ ਘੱਟ ਕੇ 78.89 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 9,901.56 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8