PM ਇੰਟਰਨਸ਼ਿਪ ਸਕੀਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਆਈ ਨੇੜੇ , ਤੁਰੰਤ ਕਰਵਾਓ ਰਜਿਸਟ੍ਰੇਸ਼ਨ

Wednesday, Feb 26, 2025 - 06:40 PM (IST)

PM ਇੰਟਰਨਸ਼ਿਪ ਸਕੀਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਆਈ ਨੇੜੇ , ਤੁਰੰਤ ਕਰਵਾਓ ਰਜਿਸਟ੍ਰੇਸ਼ਨ

ਮੋਹਾਲੀ (ਨਿਆਮੀਆਂ) : ਭਾਰਤ ਸਰਕਾਰ ਵਲੋਂ ਆਰੰਭੀ ਗਈ ਪੀ. ਐੱਮ. ਇੰਟਰਨਸ਼ਿਪ ਸਕੀਮ ਅਧੀਨ ਸਾਲ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਇੰਟਰਨਸ਼ਿਪ ਮੌਕੇ ਤੇਲ, ਗੈਸ, ਊਰਜਾ, ਯਾਤਰਾ, ਪ੍ਰਾਹੁਣਚਾਰੀ, ਆਟੋਮੋਟਿਵ, ਬੈਂਕਿੰਗ, ਵਿੱਤੀ ਸੇਵਾਵਾਂ ਆਦਿ ਸਮੇਤ 24 ਖੇਤਰਾਂ ਵਿਚ ਮਿਲਦੇ ਹਨ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਕੀਮ ਅਧੀਨ ਇੰਟਰਨਸ਼ਿਪ ਲਈ 12 ਮਾਰਚ 2025 ਤਕ pminternship.mca.gov.in ’ਤੇ ਰਜਿਸਟਰ ਕੀਤਾ ਜਾ ਸਕਦਾ ਹੈ। ਜ਼ਿਲਾ ਮੋਹਾਲੀ ਦੇ ਨੌਜਵਾਨ ਇਸ ਇੰਟਰਨਸ਼ਿਪ ਲਈ ਜ਼ਿਲਾ ਮੋਹਾਲੀ ਦੀਆਂ 3 ਨਾਮੀਂ ਕੰਪਨੀਆਂ ਜੁਬੀਲੀਐਂਟ ਫੂਡਵਰਕਸ ਲਿਮਟਿਡ, ਡਾਬਰ ਇੰਡੀਆ ਅਤੇ ਹੌਡਾ ਸਕੂਟਰਜ਼ ਅਤੇ ਮੋਟਰਸਾਇਕਲਜ਼ ਲਿਮਟਿਡ ਸਮੇਤ ਹੋਰ ਵੀ ਕਈ ਕੰਪਨੀਆਂ ਵਿਚ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ :     ਸਿਰਫ਼ ਇੱਕ ਕਲਿੱਕ ਨਾਲ ਤੁਹਾਡੇ ਘਰ ਪਹੁੰਚ ਜਾਵੇਗਾ ਪਵਿੱਤਰ 'ਸੰਗਮ ਜਲ', ਜਾਣੋ ਕੀਮਤ

ਇਸ ਸਬੰਧੀ ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੀ. ਐੱਮ.ਇੰਟਰਨਸ਼ਿਪ ਅਧੀਨ ਭਾਰਤ ਸਰਕਾਰ ਵਲੋਂ 1 ਕਰੋੜ ਨੌਜਵਾਨਾਂ ਨੂੰ 5 ਸਾਲਾਂ ਲਈ 500 ਦੇ ਕਰੀਬ ਨਾਮੀ ਕੰਪਨੀਆਂ ਵਿਚ ਇਟਰਨਸ਼ਿਪ ਮੁਹੱਈਆ ਕਰਵਾਈ ਜਾਣੀ ਹੈ। ਇਸ ਸਕੀਮ ਅਧੀਨ 21 ਤੋਂ 24 ਸਾਲ ਦੀ ਉਮਰ ਦੇ ਨੌਜਵਾਨ 12 ਮਹੀਨੇ ਦੇ ਇੰਟਰਨਸ਼ਿਪ ਪ੍ਰੋਗਰਾਮ ਲਈ ਅਪਲਾਈ ਕਰ ਸਕਦੇ ਹਨ। ਇਹ ਸਕੀਮ ਉਨ੍ਹਾਂ ਭਾਰਤੀ ਨਾਗਰਿਕਾਂ ਲਈ ਹੈ, ਜੋ ਫੁੱਲ-ਟਾਈਮ ਨੌਕਰੀ ਨਹੀਂ ਕਰਦੇ ਜਾਂ ਫੁੱਲ-ਟਾਈਮ ਪੜ੍ਹਾਈ ਨਹੀਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਆਨਲਾਈਨ ਜਾਂ ਡਿਸਟੈਂਸ ਪੜ੍ਹਾਈ ਕਰਦੇ ਹਨ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ 'ਤੇ ਪਹੁੰਚੀਆਂ ਸੋਨੇ ਦੀਆਂ ਕੀਮਤਾਂ , 20 ਸਾਲਾਂ ਦੇ ਹੇਠਲੇ ਪੱਧਰ 'ਤੇ ਪਹੁੰਚ ਸਕਦੀ ਹੈ ਦਰਾਮਦ!

ਪੀ. ਐੱਮ. ਇੰਟਰਨਸ਼ਿਪ ਸਕੀਮ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ 10ਵੀਂ, 12ਵੀਂ, ਆਈ. ਟੀ. ਆਈ., ਡਿਪਲੋਮਾ, ਬੀ. ਏ., ਬੀ. ਐੱਸ. ਸੀ., ਬੀ. ਕਾਮ, ਬੀ. ਸੀ. ਏ. ਅਤੇ ਬੀ ਫਾਰਮਾ ਕੀਤੀ ਹੋਣੀ ਲਾਜ਼ਮੀ ਹੈ। ਇਸ ਇੰਟਰਨਸ਼ਿਪ ਦੌਰਾਨ 5,000 ਰੁਪਏ ਮਹੀਨਾ ਵਜੀਫਾ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਇੰਟਰਨਸ਼ਿਪ ਅਪਲਾਈ ਕਰਨ ਤੋਂ ਬਾਅਦ (ਇਕ ਟਾਈਮ ਗ੍ਰਾਂਟ) 6000 ਰੁਪਏ ਡੀ. ਬੀ. ਟੀ. ਰਾਹੀਂ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੀਆਂ ਬੀਮਾ ਯੋਜਨਾਵਾਂ (ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ) ਦੇ ਤਹਿਤ ਕਵਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ :     ਚਮਕੇਗਾ ਸੋਨਾ, ਜਾਣੋ ਕਿਸ ਹੱਦ ਤੱਕ ਜਾਏਗੀ ਕੀਮਤ, ਲਗਾਤਾਰ ਰਿਕਾਰਡ ਤੋੜ ਰਹੇ Gold ਦੇ ਭਾਅ
ਇਹ ਵੀ ਪੜ੍ਹੋ :      ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ 'ਤੇ ਲੀਗਲ ਐਕਸ਼ਨ! ਅਦਾਲਤ ਨੇ ਭੇਜਿਆ ਨੋਟਿਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News