ਸੈਂਸੈਕਸ ਦੀਆਂ ਚੋਟੀ ਦੀਆਂ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 1.07 ਲੱਖ ਕਰੋੜ ਰੁਪਏ ਘਟਿਆ

Monday, Nov 23, 2020 - 10:27 AM (IST)

ਸੈਂਸੈਕਸ ਦੀਆਂ ਚੋਟੀ ਦੀਆਂ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 1.07 ਲੱਖ ਕਰੋੜ ਰੁਪਏ ਘਟਿਆ

ਨਵੀਂ ਦਿੱਲੀ (ਭਾਸ਼ਾ) – ਸੈਂਸੈਕਸ ਦੀਆਂ ਚੋਟੀ ਦੀਆਂ 10 ’ਚੋਂ 5 ਕੰਪਨੀਆਂ ਦੇ ਬਾਜ਼ਾਰ ਪੂੰਜੀਕਰਣ (ਮਾਰਕੀਟ ਕੈਪ) ’ਚ ਬੀਤੇ ਹਫਤੇ ਸਮੂਹਿਕ ਰੂਪ ਨਾਲ 1,07,160 ਕਰੋੜ ਰੁਪਏ ਦੀ ਗਿਰਾਵਟ ਆਈ। ਸਭ ਤੋਂ ਵੱਧ ਨੁਕਸਾਨ ’ਚ ਰਿਲਾਇੰਸ ਇੰਡਸਟ੍ਰੀਜ਼ ਰਹੀ। ਟਾਟਾ ਕੰਸਲਟੈਂਸੀ ਸਰਵਿਸੇਜ਼ (ਟੀ. ਸੀ. ਐੱਸ.), ਹਿੰਦੁਸਤਾਨ ਯੂਨੀਲਿਵਰ, ਇਨਫੋਨਸਿਸ ਅਤੇ ਆਈ. ਸੀ. ਆਈ. ਸੀ. ਆਈ. ਬੈਂਕ ਦਾ ਬਾਜ਼ਾਰ ਪੂੰਜੀਕਰਣ ਵੀ ਘਟ ਗਿਆ। ਉਥੇ ਹੀ ਦੂਜੇ ਪਾਸੇ ਐੱਚ. ਡੀ. ਐੱਫ. ਸੀ. ਬੈਂਕ, ਐੱਚ. ਡੀ. ਐੱਫ. ਸੀ. ਲਿਮ., ਬਜਾਜ ਫਾਇਨਾਂਸ ਅਤੇ ਭਾਰਤੀ ਏਅਰਟੈੱਲ ਦੇ ਬਾਜ਼ਾਰ ਪੂੰਜੀਕਰਣ ’ਚ ਵਾਧਾ ਹੋਇਆ। ਬੀਤੇ ਹਫਤੇ ਬੀ. ਐੱਸ. ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 439.25 ਅੰਕ ਜਾਂ 1.01 ਫੀਸਦੀ ਦੇ ਲਾਭ ’ਚ ਰਿਹਾ।

ਸਮੀਖਿਆ ਅਧੀਨ ਹਫਤੇ ’ਚ ਰਿਲਾਇੰਸ ਇੰਡਸਟ੍ਰੀਜ਼ ਦਾ ਬਾਜ਼ਾਰ ਪੂੰਜੀਕਰਣ 69,378.51 ਕਰੋੜ ਰੁਪਏ ਘਟ ਕੇ 12,84,246.18 ਕਰੋੜ ਰੁਪਏ ਰਹਿ ਗਿਆ। ਇਸ ਤਰ੍ਹਾਂ ਟੀ. ਸੀ. ਐੱਸ. ਦਾ ਬਾਜ਼ਾਰ ਪੂੰਜੀਕਰਣ 4,165.14 ਕਰੋੜ ਰੁਪਏ ਘਟ ਕੇ 9,97,984.24 ਕਰੋੜ ਰੁਪਏ ਅਤੇ ਹਿੰਦੁਸਤਾਨ ਯੂਨੀਲਿਵਰ ਦਾ 16,211.94 ਕਰੋੜ ਰੁਪਏ ਦੀ ਗਿਰਾਵਟ ਨਾਲ 4.98,011.94 ਕਰੋੜ ਰੁਪਏ ਰਹਿ ਗਿਆ। ਇਨਫੋਸਿਸਸ ਦੇ ਬਾਜ਼ਾਰ ਮੁਲਾਂਕਣ ’ਚ 12,948.61 ਕਰੋੜ ਰੁਪਏ ਦੀ ਗਿਰਾਵਟ ਆਈ ਅਤੇ ਇਹ 4,69,834 ਕਰੋੜ ਰੁਪਏ ’ਤੇ ਆ ਗਿਆ।

ਆਈ. ਸੀ. ਆਈ. ਸੀ. ਆਈ. ਬੈਂਕ ਦਾ ਮੁਲਾਂਕਣ 4,455.8 ਕਰੋੜ ਰੁਪਏ ਘਟ ਕੇ 3,33,315.58 ਕਰੋੜ ਰੁਪਏ ਰਹਿ ਗਿਆ। ਉਥੇ ਹੀ ਦੂਜੇ ਪਾਸੇ ਐੱਚ. ਡੀ. ਐੱਫ. ਸੀ. ਬੈਂਕ ਦੀ ਬਾਜ਼ਾਰ ਹੈਸੀਅਤ 18,827.94 ਕਰੋੜ ਰੁਪਏ ਵਧ ਕੇ 7,72,853.69 ਕਰੋੜ ਰੁਪਏ ’ਤੇ ਪਹੁੰਚ ਗਿਆ। ਐੱਚ. ਡੀ. ਐੱਫ. ਸੀ. ਦਾ ਮੁਲਾਂਕਣ 3,938.48 ਕਰੋੜ ਰੁਪਏ ਦੇ ਵਾਧੇ ਨਾਲ 4,19,699.86 ਕਰੋੜ ਰੁਪਏ ਰਿਹਾ। ਕੋਟਕ ਮਹਿੰਦਰਾ ਬੈਂਕ ਦਾ ਬਾਜ਼ਾਰ ਪੂੰਜੀਕਰਣ 23,445.93 ਕਰੋੜ ਰੁਪਏ ਦੇ ਉਛਾਲ ਨਾਲ 3,73,947.2 ਕਰੋੜ ਰੁਪਏ ’ਤੇ ਪਹੁੰਚ ਗਿਆ।

ਬਜਾਜ ਫਾਇਨਾਂਸ ਦਾ ਬਾਜ਼ਾਰ ਮੁਲਾਂਕਣ 20,747.08 ਕਰੋੜ ਰੁਪਏ ਦੇ ਵਾਧੇ ਨਾਲ 2,84,285.64 ਕਰੋੜ ਰੁਪਏ ਅਤੇ ਭਾਰਤੀ ਏਅਰਟੈੱਲ ਦਾ 1,145.67 ਕਰੋੜ ਰੁਪਏ ਵਧ ਕੇ 2,63,776.2 ਕਰੋੜ ਰੁਪਏ ’ਤੇ ਪਹੁੰਚ ਗਿਆ। ਚੋਟੀ ਦੀਆਂ 10 ਕੰਪਨੀਆਂ ਦੀ ਸੂਚੀ ’ਚ ਰਿਲਾਇੰਸ ਚੋਟੀ ’ਤੇ ਕਾਇਮ ਰਹੀ। ਉਸ ਤੋਂ ਬਾਅਦ ਲੜੀਵਾਰ ਟੀ. ਸੀ. ਐੱਸ., ਐੱਚ. ਡੀ. ਐੱਫ. ਸੀ. ਬੈਂਕ, ਹਿੰਦੁਸਤਾਨ ਯੂਨੀਲਿਵਰ, ਇਨਫੋਸਿਸਸ, ਐੱਚ. ਡੀ. ਐੱਫ. ਸੀ., ਕੋਟਕ ਮਹਿੰਦਰਾ ਬੈਂਕ, ਆਈ. ਸੀ. ਆਈ. ਸੀ. ਆਈ. ਬੈਂਕ, ਬਜਾਜ ਫਾਇਨਾਂਸ ਅਤੇ ਭਾਰਤੀ ਏਅਰਟੈੱਲ ਦਾ ਸਥਾਨ ਰਿਹਾ।


author

Harinder Kaur

Content Editor

Related News