ਸੈਂਸੈਕਸ ਦੀਆਂ ਚੋਟੀ ਦੀਆਂ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 3 ਲੱਖ ਕਰੋੜ ਤੋਂ ਜ਼ਿਆਦਾ ਘਟਿਆ

Monday, Jan 31, 2022 - 10:47 AM (IST)

ਸੈਂਸੈਕਸ ਦੀਆਂ ਚੋਟੀ ਦੀਆਂ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 3 ਲੱਖ ਕਰੋੜ ਤੋਂ ਜ਼ਿਆਦਾ ਘਟਿਆ

ਨਵੀਂ ਦਿੱਲੀ (ਭਾਸ਼ਾ) - ਸੈਂਸੈਕਸ ਦੀਆਂ ਚੋਟੀ ਦੀਆਂ 10 ’ਚੋਂ 9 ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ (ਮਾਰਕੀਟ ਕੈਪ) ਬੀਤੇ ਹਫ਼ਤੇ 3 ਲੱਖ ਕਰੋਡ਼ ਰੁਪਏ ਤੋਂ ਜ਼ਿਆਦਾ ਹੇਠਾਂ ਆ ਗਿਆ। ਸ਼ੇਅਰ ਬਾਜ਼ਾਰਾਂ ’ਚ ਜ਼ਬਰਦਸਤ ਬਿਕਵਾਲੀ ’ਚ ਚੋਟੀ ਦੀਆਂ 10 ’ਚੋਂ 9 ਕੰਪਨੀਆਂ ਦੇ ਬਾਜ਼ਾਰ ਲੇਖਾ-ਜੋਖਾ ’ਚ 3,09,178.44 ਕਰੋਡ਼ ਰੁਪਏ ਦੀ ਗਿਰਾਵਟ ਆਈ।

ਲੰਘੇ ਹਫ਼ਤੇ ਬੀ. ਐੱਸ. ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 1,836.95 ਅੰਕ ਜਾਂ 3.11 ਫ਼ੀਸਦੀ ਟੁੱਟਿਆ । ਭੂ-ਰਾਜਨੀਤਕ ਤਣਾਅ ’ਚ ਵਿਸ਼ਵ ਪੱਧਰ ’ਤੇ ਬਾਜ਼ਾਰਾਂ ’ਚ ਬਿਕਵਾਲੀ ਨਾਲ ਸਥਾਨਕ ਸ਼ੇਅਰ ਬਾਜ਼ਾਰ ਵੀ ਹੇਠਾਂ ਆਏ। ਬੀਤੇ ਹਫ਼ਤੇ ਚੋਟੀ ਦੀਆਂ 10 ਕੰਪਨੀਆਂ ਦੀ ਸੂਚੀ ’ਚ ਸਿਰਫ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਬਾਜ਼ਾਰ ਪੂੰਜੀਕਰਨ ਵਧਿਆ। ਹਫ਼ਤੇ ਦੌਰਾਨ ਐੱਸ. ਬੀ. ਆਈ. ਦੀ ਬਾਜ਼ਾਰ ਹੈਸੀਅਤ 18,340.07 ਕਰੋਡ਼ ਰੁਪਏ ਦੇ ਉਛਾਲ ਨਾਲ 4,67,069.54 ਕਰੋਡ਼ ਰੁਪਏ ’ਤੇ ਪਹੁੰਚ ਗਈ। ਸਮੀਖਿਆ ਅਧੀਨ ਹਫ਼ਤੇ ’ਚ ਰਿਲਾਇੰਸ ਇੰਡਸਟਰੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.), ਐੱਚ. ਡੀ. ਐੱਫ. ਸੀ. ਬੈਂਕ, ਇਨਫੋਸਿਸ, ਆਈ. ਸੀ. ਆਈ. ਸੀ. ਆਈ. ਬੈਂਕ, ਹਿੰਦੋਸਤਾਨ ਯੂਨੀਲੀਵਰ ਲਿਮ., ਐੱਚ. ਡੀ. ਐੱਫ. ਸੀ., ਬਜਾਜ ਫਾਇਨਾਂਸ ਤੇ ਭਾਰਤੀ ਏਅਰਟੈੱਲ ਦੇ ਬਾਜ਼ਾਰ ਪੂੰਜੀਕਰਨ ’ਚ ਗਿਰਾਵਟ ਆਈ। ਰਿਲਾਇੰਸ ਇੰਡਸਟਰੀਜ਼ ਦਾ ਬਾਜ਼ਾਰ ਪੂੰਜੀਕਰਨ 96,512.22 ਕਰੋਡ਼ ਰੁਪਏ ਘੱਟ ਕੇ 15,79,779.47 ਕਰੋਡ਼ ਰੁਪਏ ’ਤੇ ਆ ਗਿਆ। ਸਭ ਤੋਂ ਜ਼ਿਆਦਾ ਨੁਕਸਾਨ ’ਚ ਰਿਲਾਇੰਸ ਇੰਡਸਟਰੀਜ਼ ਹੀ ਰਹੀ।


author

Harinder Kaur

Content Editor

Related News