EPS : ਘੱਟੋ-ਘੱਟ 7500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕਰਨਗੇ ਪੈਨਸ਼ਨਰ
Thursday, Jul 20, 2023 - 10:37 AM (IST)
ਨਵੀਂ ਦਿੱਲੀ (ਭਾਸ਼ਾ) – ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਦੀ ਪੈਨਸ਼ਨ ਯੋਜਨਾ ਈ. ਪੀ. ਐੱਸ.-95 ਦੇ ਘੇਰੇ ’ਚ ਆਉਣ ਵਾਲੇ ਪੈਨਸ਼ਨਰਾਂ ਦੀ ਘੱਟੋ-ਘੱਟ ਪੈਨਸ਼ਨ 7500 ਰੁਪਏ ਪ੍ਰਤੀ ਮਹੀਨਾ ਕੀਤੇ ਜਾਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੈਨਸ਼ਨਰ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਭੁੱਖ ਹੜਤਾਲ ’ਤੇ ਬੈਠਣਗੇ। ਕਰਮਚਾਰੀ ਪੈਨਸ਼ਨ ਯੋਜਨਾ (ਈ. ਪੀ. ਐੱਸ.) ਦੇ ਤਹਿਤ ਫਿਲਹਾਲ ਪੈਨਸ਼ਨਰਾਂ ਲਈ ਘੱਟੋ-ਘੱਟ 1,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨਿਰਧਾਰਤ ਕੀਤੀ ਗਈ ਹੈ। ਇਹ ਵਿਵਸਥਾ ਸਤੰਬਰ, 2014 ਵਿਚ ਲਾਗੂ ਕੀਤੀ ਗਈ ਸੀ।
ਇਹ ਵੀ ਪੜ੍ਹੋ : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਬਾਂ ਭਾਰ ਹੋਇਆ ਚੋਣ ਕਮਿਸ਼ਨ, ਤਿਆਰੀਆਂ ਸ਼ੁਰੂ
ਈ. ਪੀ. ਐੱਸ.-95 ਰਾਸ਼ਟਰੀ ਸੰਘਰਸ਼ ਕਮੇਟੀ (ਐੱਨ. ਏ. ਸੀ.) ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਵੀਰਵਾਰ 20 ਜੁਲਾਈ ਨੂੰ ਜੰਤਰ-ਮੰਤਰ ’ਤੇ ਭੁੱਖ ਹੜਤਾਲ ਕਰਾਂਗੇ। ਇਸ ਸਬੰਧ ਵਿੱਚ ਐੱਨ. ਏ. ਸੀ. ਦੇ ਮੁਖੀ ਕਮਾਂਡਰ ਅਸ਼ੋਕ ਰਾਊਤ (ਸੇਵਾਮੁਕਤ) ਨੇ ਕਿਹਾ ਕਿ ਇਹ ਪੈਨਸ਼ਨਰ ਬਹੁਤ ਹੀ ਘੱਟ ਪੈਨਸ਼ਨ ਕਾਰਣ ਸੰਕਟਗ੍ਰਸਤ ਹਾਲਾਤ ’ਚ ਜੀਅ ਰਹੇ ਹਨ ਅਤੇ ਆਪਣੇ ਪਰਿਵਾਰ ਅਤੇ ਸਮਾਜ ’ਚ ਆਪਣੀ ਇੱਜ਼ਤ ਗੁਆ ਰਹੇ ਹਨ।
ਇਹ ਵੀ ਪੜ੍ਹੋ : ਮਹਿੰਗਾਈ ਦੌਰਾਨ ਘਟ ਸਕਦੀਆਂ ਹਨ ਘਿਓ-ਮੱਖਣ ਦੀਆਂ ਕੀਮਤਾਂ, GST ਦਰਾਂ ’ਚ ਕਟੌਤੀ ਕਰੇਗੀ ਸਰਕਾਰ
ਬਿਆਨ ਮੁਤਾਬਕ ਇਸ ਲਈ 20 ਜੁਲਾਈ ਨੂੰ ਸੰਗਠਨ ਦੇ ਕੌਮੀ ਪ੍ਰਧਾਨ ਅਸ਼ੋਕ ਰਾਊਤ ਅਤੇ ਕੇਂਦਰੀ ਕਾਰਜਕਾਰਣੀ ਕਮੇਟੀ ਦੇ ਮੈਂਬਰਾਂ ਨੇ ਜੰਤਰ-ਮੰਤਰ ’ਤੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਅੱਗੇ ਸਮਰਥਨ ਜੁਟਾਉਣ ਲਈ ਦੇਸ਼ ਭਰ ਦੇ ਪੈਨਸ਼ਨਰ ਉਸੇ ਦਿਨ ਪ੍ਰਮੁੱਖ ਸਥਾਨਾਂ ’ਤੇ ਭੁੱਖ ਹੜਤਾਲ ਵੀ ਕਰਨਗੇ। ਪੈਨਸ਼ਨਰ ਮਹਿੰਗਾਈ ਭੱਤੇ ਦੇ ਨਾਲ ਮੂਲ ਪੈਨਸ਼ਨ 7500 ਰੁਪਏ ਮਾਸਿਕ ਕਰਨ, ਪੈਨਸ਼ਨਰ ਦੇ ਜੀਵਨ ਸਾਥੀ ਨੂੰ ਮੁਫ਼ਤ ਸਿਹਤ ਸਹੂਲਤਾਂ ਅਤੇ ਈ. ਪੀ. ਐੱਸ. 95 ਦੇ ਘੇਰੇ ’ਚ ਨਾ ਆਉਣ ਵਾਲੇ ਸੇਵਾਮੁਕਤ ਕਰਮਚਾਰੀਆਂ ਨੂੰ ਵੀ ਇਸ ’ਚ ਸ਼ਾਮਲ ਕਰ ਕੇ 5,000 ਰੁਪਏ ਮਾਸਿਕ ਪੈਨਸ਼ਨ ਦੇਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਲਗਜ਼ਰੀ ਅਤੇ ਪ੍ਰੀਮੀਅਮ ਘਰਾਂ ਦੀ ਮੰਗ ’ਚ ਉਛਾਲ, 3-ਬੀ. ਐੱਚ. ਕੇ. ਦੇ ਫਲੈਟ ਬਣੇ ਪਹਿਲੀ ਪਸੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8