5 ਹਜ਼ਾਰ ਰੁਪਏ ਤੱਕ ਡਿੱਗਣ ਤੋਂ ਬਾਅਦ ਅੱਜ ਚੜ੍ਹਿਆ ਸੋਨਾ ਤੇ ਚਾਂਦੀ ਦੀ ਕੀਮਤ ਡਿੱਗੀ, ਜਾਣੋ ਨਵੇਂ ਰੇਟ

Friday, Jul 26, 2024 - 11:54 AM (IST)

5 ਹਜ਼ਾਰ ਰੁਪਏ ਤੱਕ ਡਿੱਗਣ ਤੋਂ ਬਾਅਦ ਅੱਜ ਚੜ੍ਹਿਆ ਸੋਨਾ ਤੇ ਚਾਂਦੀ ਦੀ ਕੀਮਤ ਡਿੱਗੀ, ਜਾਣੋ ਨਵੇਂ ਰੇਟ

ਨਵੀਂ ਦਿੱਲੀ - ਬਜਟ 'ਚ ਸੋਨੇ-ਚਾਂਦੀ 'ਤੇ ਕਸਟਮ ਡਿਊਟੀ ਘੱਟ ਕੀਤੇ ਜਾਣ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ। ਹਾਲਾਂਕਿ ਅੱਜ 26 ਜੁਲਾਈ (ਸ਼ੁੱਕਰਵਾਰ) ਨੂੰ ਭਾਰਤੀ ਵਾਇਦਾ ਬਾਜ਼ਾਰ 'ਚ ਸੋਨਾ ਹਰੇ ਨਿਸ਼ਾਨ ਭਾਵ ਵਾਧੇ ਨਾਲ ਕਾਰੋਬਾਰ ਕਰਦਾ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਚਾਂਦੀ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ 0.51 ਫੀਸਦੀ ਵਧ ਕੇ 67,805 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਚਾਂਦੀ ਦੀ ਗੱਲ ਕਰੀਏ ਤਾਂ ਇਹ 0.04 ਫੀਸਦੀ ਡਿੱਗ ਕੇ 81,300 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਸੋਨੇ ਦੀ ਕੀਮਤ

MCX 'ਤੇ ਸੋਨੇ ਦਾ ਬੈਂਚਮਾਰਕ ਅਗਸਤ ਕੰਟਰੈਕਟ ਅੱਜ 528 ਰੁਪਏ ਦੇ ਵਾਧੇ ਨਾਲ 67,990 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 67,805 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਮਹੀਨੇ ਸੋਨੇ ਦੀ ਫਿਊਚਰਜ਼ ਕੀਮਤ 74,471 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀ ਕੀਮਤ

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ ਹੈ। ਕਾਮੈਕਸ 'ਤੇ ਸੋਨਾ 2,363.80 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,353.50 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 18.80 ਡਾਲਰ ਦੇ ਵਾਧੇ ਨਾਲ 2,372.30 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ 27.99 ਡਾਲਰ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 27.97 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.04 ਡਾਲਰ ਦੇ ਵਾਧੇ ਨਾਲ 28.01 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਕਾਰਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਦੇ ਬਜਟ 'ਚ ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ 'ਚ ਭਾਰੀ ਕਟੌਤੀ ਦਾ ਐਲਾਨ ਕੀਤਾ ਸੀ, ਜਿਸ ਕਾਰਨ ਕੀਮਤਾਂ 'ਚ ਗਿਰਾਵਟ ਆਈ ਹੈ।

ਇਸ ਸਾਲ ਸੋਨਾ ਹੁਣ ਤੱਕ ਕਿੰਨਾ ਮਹਿੰਗਾ ਹੋਇਆ?

ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 4,453 ਰੁਪਏ ਪ੍ਰਤੀ 10 ਗ੍ਰਾਮ ਵਧੀ ਹੈ। ਸਾਲ ਦੀ ਸ਼ੁਰੂਆਤ 'ਚ ਇਹ 63,352 ਰੁਪਏ 'ਤੇ ਸੀ। ਜੋ ਹੁਣ 67,805 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਸਾਲ ਦੀ ਸ਼ੁਰੂਆਤ 'ਚ ਚਾਂਦੀ 73,395 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਜੋ ਹੁਣ 81,300 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ ਹੈ, ਯਾਨੀ ਇਸ ਸਾਲ ਚਾਂਦੀ 'ਚ 7,905 ਰੁਪਏ ਦਾ ਵਾਧਾ ਹੋਇਆ ਹੈ।


author

Harinder Kaur

Content Editor

Related News