ਸੋਨਾ ਖ਼ਰੀਦਣ ਦਾ ਸੁਨਹਿਰੀ ਮੌਕਾ, 72 ਹਜ਼ਾਰ ਰੁਪਏ ਤੋਂ ਹੇਠਾਂ ਆਈ ਸੋਨੇ ਦੀ ਕੀਮਤ

Friday, Aug 30, 2024 - 11:54 AM (IST)

ਨਵੀਂ ਦਿੱਲੀ - ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ (30 ਅਗਸਤ) ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਫਿਊਚਰਜ਼ ਕੀਮਤ 0.42 ਫੀਸਦੀ ਡਿੱਗ ਕੇ 71,886 ਰੁਪਏ ਪ੍ਰਤੀ 10 ਗ੍ਰਾਮ 'ਤੇ ਅਤੇ ਚਾਂਦੀ ਦੀ ਕੀਮਤ 0.51 ਫੀਸਦੀ ਦੀ ਗਿਰਾਵਟ ਨਾਲ 86,607 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।

ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ ਟੁੱਟਿਆ

ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦੀ ਕੀਮਤ 100 ਰੁਪਏ ਡਿੱਗ ਕੇ 74,250 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 74,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 600 ਰੁਪਏ ਡਿੱਗ ਕੇ 87,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਚਾਂਦੀ ਦੀਆਂ ਕੀਮਤਾਂ 'ਚ ਅੱਜ ਲਗਾਤਾਰ ਦੂਜੇ ਦਿਨ ਗਿਰਾਵਟ ਦਰਜ ਕੀਤੀ ਗਈ।

ਇਸ ਤੋਂ ਪਹਿਲਾਂ ਦੇ ਕਾਰੋਬਾਰ 'ਚ ਚਾਂਦੀ 87,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਇਸ ਦੌਰਾਨ ਵੀਰਵਾਰ ਨੂੰ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 100 ਰੁਪਏ ਦੀ ਗਿਰਾਵਟ ਨਾਲ 73,900 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 74,000 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਕਾਰੋਬਾਰੀਆਂ ਨੇ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਾ ਕਾਰਨ ਸਥਾਨਕ ਬਾਜ਼ਾਰ 'ਚ ਗਹਿਣਾ ਵਿਕਰੇਤਾਵਾਂ ਦੀ ਕਮਜ਼ੋਰ ਮੰਗ ਨੂੰ ਦੱਸਿਆ।

ਕੌਮਾਂਤਰੀ ਬਾਜ਼ਾਰ 'ਚ ਸੋਨਾ-ਚਾਂਦੀ ਸੁਸਤ

ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਸ਼ੁਰੂਆਤ ਹੋਈ। ਕਾਮੈਕਸ 'ਤੇ ਸੋਨਾ 2,553.60 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,560.30 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 10.90 ਡਾਲਰ ਦੀ ਗਿਰਾਵਟ ਦੇ ਨਾਲ 2,549.40 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ 29.84 ਡਾਲਰ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 29.98 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.16 ਡਾਲਰ ਦੀ ਗਿਰਾਵਟ ਨਾਲ 29.82 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।


Harinder Kaur

Content Editor

Related News