59 ਹਜ਼ਾਰ ਰੁਪਏ ਤੋਂ ਹੇਠਾਂ ਪਹੁੰਚੀ ਸੋਨੇ ਦੀ ਕੀਮਤ, ਚਾਂਦੀ ''ਚ ਵੀ ਆਈ ਗਿਰਾਵਟ
Friday, Aug 11, 2023 - 12:53 PM (IST)
ਬਿਜ਼ਨੈੱਸ ਡੈਸਕ : ਅੱਜ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨਾ, ਜੋ ਹੁਣ ਤੱਕ 59 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਉੱਪਰ ਚੱਲ ਰਿਹਾ ਸੀ, ਹੁਣ 59 ਹਜ਼ਾਰ ਰੁਪਏ ਤੋਂ ਹੇਠਾਂ ਕਾਰੋਬਾਰ ਕਰ ਰਿਹਾ ਹੈ। ਚਾਂਦੀ ਦੀਆਂ ਕੀਮਤਾਂ 'ਚ ਵੀ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜੇਕਰ ਤੁਸੀਂ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਯਕੀਨੀ ਤੌਰ 'ਤੇ ਇਸ ਦੇ ਨਵੀਨਤਮ ਰੇਟ ਦੀ ਜਾਂਚ ਜ਼ਰੂਰ ਕਰੋ।
ਸੋਨੇ ਦੀ ਕੀਮਤ
MCX ਐਕਸਚੇਂਜ 'ਤੇ ਸ਼ੁੱਕਰਵਾਰ ਦੀ ਸਵੇਰੇ 5 ਅਕਤੂਬਰ, 2023 ਨੂੰ ਡਿਲੀਵਰੀ ਵਾਲਾ ਸੋਨਾ 58800 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ ਹੈ। ਇਹ ਸੋਨਾ ਵੀਰਵਾਰ ਦੀ ਸ਼ਾਮ ਨੂੰ 58,853 ਰੁਪਏ 'ਤੇ ਬੰਦ ਹੋਇਆ ਸੀ। ਸੋਨਾ ਹੁਣ 58 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ।
ਚਾਂਦੀ ਦੀਆਂ ਕੀਮਤਾਂ
ਸ਼ੁੱਕਰਵਾਰ ਸਵੇਰੇ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸ਼ੁੱਕਰਵਾਰ ਸਵੇਰੇ 5 ਸਤੰਬਰ 2023 ਨੂੰ MCX 'ਤੇ ਡਿਲੀਵਰੀ ਵਾਲੀ ਚਾਂਦੀ 70050 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਡਿੱਗ ਕੇ ਖੁੱਲ੍ਹੀ ਹੈ। ਦੂਜੇ ਪਾਸੇ 5 ਦਸੰਬਰ, 2023 ਨੂੰ ਡਿਲੀਵਰੀ ਵਾਲੀ ਚਾਂਦੀ ਦੀ ਕੀਮਤ ਡਿੱਗ ਕੇ 71419 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।
ਸੋਨੇ-ਚਾਂਦੀ ਦੀਆਂ ਗਲੋਬਲ ਕੀਮਤਾਂ
ਸੋਨੇ ਦੀਆਂ ਗਲੋਬਲ ਕੀਮਤਾਂ ਵਿੱਚ ਸ਼ੁੱਕਰਵਾਰ ਨੂੰ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.19 ਫ਼ੀਸਦੀ ਜਾਂ 3.70 ਡਾਲਰ ਦੀ ਗਿਰਾਵਟ ਨਾਲ 1,945.20 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ। ਨਾਲ ਹੀ ਸੋਨੇ ਦੀ ਗਲੋਬਲ ਸਪਾਟ ਕੀਮਤ ਵਾਧੇ ਦੇ ਨਾਲ 1913.09 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।