ਟਮਾਟਰ ਦੀਆਂ ਕੀਮਤਾਂ ਪਈਆਂ ਠੰਡੀਆਂ, ਜਾਣੋ ਹੁਣ ਕਿੰਨੇ ਰੁਪਏ ਪ੍ਰਤੀ ਕਿਲੋ ਮਿਲਣਗੇ

08/18/2023 11:53:46 AM

ਬਿਜ਼ਨੈੱਸ ਡੈਸਕ - ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਧ ਰਹੀਆਂ ਟਮਾਟਰ ਦੀਆਂ ਕੀਮਤਾਂ ਹੁਣ ਤੇਜ਼ੀ ਨਾਲ ਡਿੱਗ ਰਹੀਆਂ ਹਨ। ਟਮਾਟਰ ਦੇ ਥੋਕ ਭਾਅ ਇੱਕ ਹਫ਼ਤੇ ਵਿੱਚ ਅੱਧੇ ਰਹਿ ਗਏ ਹਨ। ਇਸ ਮਹੀਨੇ ਇਹ ਕੀਮਤਾਂ ਤਿੰਨ ਗੁਣਾ ਤੋਂ ਵੱਧ ਘੱਟ ਹੋਈਆਂ ਹਨ। ਥੋਕ ਭਾਅ ਘਟਣ ਦੇ ਨਾਲ ਹੀ ਟਮਾਟਰ ਦੇ ਪ੍ਰਚੂਨ ਭਾਅ ਵਿੱਚ ਵੀ ਗਿਰਾਵਟ ਆਉਣ ਲੱਗੀ ਹੈ, ਜਿਸ ਕਾਰਨ ਖਪਤਕਾਰਾਂ ਨੂੰ ਟਮਾਟਰਾਂ ਦੀ ਮਹਿੰਗਾਈ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : McDonald's ਤੇ Subway ਮਗਰੋਂ ਟਮਾਟਰਾਂ ਦੀ ਵਧਦੀ ਕੀਮਤ ਨੇ ਚਿੰਤਾ 'ਚ ਪਾਇਆ ਬਰਗਰ ਕਿੰਗ, ਲਿਆ ਇਹ ਫ਼ੈਸਲਾ

ਸੂਤਰਾਂ ਅਨੁਸਾਰ ਦਿੱਲੀ ਦੀ ਆਜ਼ਾਦਪੁਰ ਮੰਡੀ ਵਿੱਚ ਇੱਕ ਹਫ਼ਤਾ ਪਹਿਲਾਂ ਟਮਾਟਰ ਦੀ ਥੋਕ ਕੀਮਤ 80 ਤੋਂ 120 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸੀ, ਜੋ ਹੁਣ ਘਟ ਕੇ 50 ਤੋਂ 60 ਰੁਪਏ ਪ੍ਰਤੀ ਕਿਲੋ ਰਹਿ ਗਈ ਹੈ। ਮਹਾਰਾਸ਼ਟਰ ਵਿੱਚ ਟਮਾਟਰ ਦੀਆਂ ਕੀਮਤਾਂ 70 ਰੁਪਏ ਤੋਂ ਘੱਟ ਕੇ 40 ਤੋਂ 50 ਰੁਪਏ ਪ੍ਰਤੀ ਕਿਲੋ ਤੱਕ ਆ ਗਈਆਂ ਹਨ। ਮਹਾਰਾਸ਼ਟਰ ਅਤੇ ਕਰਨਾਟਕ ਤੋਂ ਟਮਾਟਰਾਂ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਮੰਡੀ ਵਿੱਚ ਟਮਾਟਰਾਂ ਦੀਆਂ 32 ਤੋਂ 35 ਗੱਡੀਆਂ ਦੀ ਆਮਦ ਹੋ ਰਹੀ ਹੈ, ਜਦੋਂ ਕਿ ਪਿਛਲੇ ਹਫ਼ਤੇ 20 ਤੋਂ 25 ਗੱਡੀਆਂ ਦੀ ਆਮਦ ਹੋਈ ਸੀ। ਆਮਦ ਵਧਣ ਕਾਰਨ ਟਮਾਟਰਾਂ ਦੇ ਭਾਅ ਵੀ ਤੇਜ਼ੀ ਨਾਲ ਡਿੱਗ ਰਹੇ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ਦੇ 100 ਸ਼ਹਿਰਾਂ 'ਚ ਚਲਾਈਆਂ ਜਾਣਗੀਆਂ 10,000 ਇਲੈਕਟ੍ਰਿਕ ਬੱਸਾਂ

ਇਸ ਮਹੀਨੇ ਦੀ ਸ਼ੁਰੂਆਤ 'ਚ ਮੰਡੀ 'ਚ ਟਮਾਟਰ ਦਾ ਥੋਕ ਭਾਅ 200 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਿਆ ਸੀ, ਜੋ ਹੁਣ 50 ਤੋਂ 60 ਰੁਪਏ 'ਤੇ ਆ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਟਮਾਟਰ ਦੀਆਂ ਕੀਮਤਾਂ 20 ਤੋਂ 25 ਰੁਪਏ ਪ੍ਰਤੀ ਕਿਲੋ ਤੱਕ ਹੇਠਾਂ ਆ ਸਕਦੀਆਂ ਹਨ। ਮੰਡੀਆਂ ਵਿੱਚ ਟਮਾਟਰ ਦੀ ਥੋਕ ਕੀਮਤ ਇੱਕ ਮਹੀਨੇ ਵਿੱਚ 15 ਰੁਪਏ ਪ੍ਰਤੀ ਕਿਲੋ ਤੱਕ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਖਪਤਕਾਰਾਂ ਦੀਆਂ ਜੇਬਾਂ ਨੂੰ ਢਿੱਲਾ ਕਰਨ ਵਾਲੇ ਟਮਾਟਰ ਮੁੜ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਰਹੇ ਹਨ। ਟਮਾਟਰ ਦੀਆਂ ਘੱਟ ਕੀਮਤਾਂ ਮਿਲਣ ਕਾਰਨ ਕਿਸਾਨਾਂ ਨੂੰ ਹੁਣ ਨੁਕਸਾਨ ਹੋਣ ਵਾਲਾ ਹੈ। ਮਹਿੰਗਾਈ ਦੇ ਸਮੇਂ ਕਿਸਾਨਾਂ ਨੇ ਟਮਾਟਰ ਦੇ ਵੱਧ ਰਹੇ ਭਾਅ ਤੋਂ ਬਹੁਤ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ : ਮਾਨਸੂਨ ਕਮਜ਼ੋਰ ਹੋਣ ਤੋਂ ਬਾਅਦ ਵੀ ਸਸਤੇ ਨਹੀਂ ਹੋਏ ਮਸਾਲੇ, 1400 ਰੁਪਏ ਪ੍ਰਤੀ ਕਿਲੋ ਹੋਇਆ ਜੀਰਾ

ਦੇਸ਼ ਭਰ ਦੇ ਜ਼ਿਆਦਾਤਰ ਪ੍ਰਚੂਨ ਬਾਜ਼ਾਰਾਂ 'ਚ ਟਮਾਟਰ 80 ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ। ਹਾਲਾਂਕਿ ਸਰਕਾਰ 50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਰਿਆਇਤੀ ਦਰ 'ਤੇ ਟਮਾਟਰ ਵੇਚ ਰਹੀ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਅਨੁਸਾਰ, ਦੇਸ਼ ਭਰ ਵਿੱਚ ਅੱਜ ਟਮਾਟਰ ਦੀ ਔਸਤ ਪ੍ਰਚੂਨ ਕੀਮਤ 101 ਰੁਪਏ ਪ੍ਰਤੀ ਕਿਲੋ ਦਰਜ ਕੀਤੀ ਗਈ, ਜੋ ਇੱਕ ਹਫ਼ਤਾ ਪਹਿਲਾਂ 129.39 ਰੁਪਏ ਪ੍ਰਤੀ ਕਿਲੋਗ੍ਰਾਮ ਸੀ। 6 ਅਗਸਤ ਨੂੰ ਦੇਸ਼ ਭਰ 'ਚ ਟਮਾਟਰ ਦੀ ਔਸਤ ਕੀਮਤ 140.80 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ। ਸਰਕਾਰੀ ਅੰਕੜਿਆਂ ਅਨੁਸਾਰ ਇਸ ਸਾਲ ਪ੍ਰਚੂਨ ਬਾਜ਼ਾਰ ਵਿੱਚ ਟਮਾਟਰ 257 ਰੁਪਏ ਪ੍ਰਤੀ ਕਿਲੋ ਤੱਕ ਵਿਕਿਆ ਹੈ।

ਇਹ ਵੀ ਪੜ੍ਹੋ : ਟਮਾਟਰ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਭਾਰਤ ਦਾ ਅਹਿਮ ਕਦਮ, ਭਲਕੇ ਤੋਂ ਵਿਕਣਗੇ 50 ਰੁ. ਕਿਲੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur