RBI ਨੇ ਇਸ ਸਹਿਕਾਰੀ ਬੈਂਕ ''ਤੇ ਹੋਰ 3 ਮਹੀਨੇ ਲਈ ਲਗਾਈ ਰੋਕ, ਦਿੱਤੇ ਇਹ ਨਿਰਦੇਸ਼
Tuesday, Feb 08, 2022 - 05:55 PM (IST)
ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੰਗਲਵਾਰ ਨੂੰ ਕਰਨਾਟਕ ਦੇ ਦੇਵਾਂਗਰੇ ਸਥਿਤ ਮਿੱਲਾਥ ਕੋ-ਆਪਰੇਟਿਵ ਬੈਂਕ 'ਤੇ ਪਾਬੰਦੀਆਂ ਨੂੰ ਹੋਰ ਤਿੰਨ ਮਹੀਨਿਆਂ ਲਈ 7 ਮਈ, 2022 ਤੱਕ ਵਧਾ ਦਿੱਤਾ ਹੈ।
ਇਸ ਤੋਂ ਪਹਿਲਾਂ, 10 ਮਈ, 2019 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰੇਕ ਖਾਤੇ ਤੋਂ ਕਢਵਾਉਣ ਦੀ ਸੀਮਾ 1,000 ਰੁਪਏ ਰੱਖੀ ਗਈ ਸੀ। ਇਸ ਪਾਬੰਦੀ ਨੂੰ ਸਮੇਂ-ਸਮੇਂ 'ਤੇ ਵਧਾਇਆ ਗਿਆ ਹੈ।
ਆਰਬੀਆਈ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਪਹਿਲਾਂ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਨੂੰ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।