ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹਿ ਸਕਦਾ ਹੈ ਰੈਪੋ ਦਰ 'ਚ ਵਾਧਾ, RBI ਗਵਰਨਰ ਨੇ ਦਿੱਤੇ ਸੰਕੇਤ

Monday, May 23, 2022 - 04:13 PM (IST)

ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹਿ ਸਕਦਾ ਹੈ ਰੈਪੋ ਦਰ 'ਚ ਵਾਧਾ, RBI ਗਵਰਨਰ ਨੇ ਦਿੱਤੇ ਸੰਕੇਤ

ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਜੂਨ 'ਚ ਹੋਣ ਵਾਲੀ ਮੁਦਰਾ ਨੀਤੀ ਦੀ ਬੈਠਕ ਜਾਂ ਹੋਰ ਬੈਠਕਾਂ 'ਚ ਰੈਪੋ ਦਰ ਵਧਾਉਣ ਦੇ ਸੰਕੇਤ ਦਿੱਤੇ ਹਨ। ਰਿਜ਼ਰਵ ਬੈਂਕ ਦੇ ਇਸ ਫ਼ੈਸਲੇ ਨਾਲ ਕਰਜ਼ਾ ਹੋਰ ਮਹਿੰਗਾ ਹੋ ਸਕਦਾ ਹੈ। ਰਿਜ਼ਰਵ ਬੈਂਕ ਜੂਨ ਦੀ ਮੀਟਿੰਗ ਵਿੱਚ ਇੱਕ ਨਵਾਂ ਮਹਿੰਗਾਈ ਅਨੁਮਾਨ ਵੀ ਜਾਰੀ ਕਰੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਰਥਿਕ ਸੁਧਾਰ ਗਤੀ ਫੜ ਰਿਹਾ ਹੈ। ਆਰਬੀਆਈ ਗਵਰਨਰ ਨੇ ਸੀਐਨਬੀਸੀ ਟੀਵੀ 18 ਨੂੰ ਦਿੱਤੇ ਇੰਟਰਵਿਊ ਵਿੱਚ ਇਹ ਗੱਲ ਕਹੀ। ਰਿਜ਼ਰਵ ਬੈਂਕ ਲਈ ਇਸ ਸਮੇਂ ਮਹਿੰਗਾਈ ਸਭ ਤੋਂ ਵੱਡਾ ਚਿੰਤਾ ਦਾ ਮੁੱਦਾ ਹੈ।

ਇਹ ਵੀ ਪੜ੍ਹੋ : LPG ਸਿਲੰਡਰ 'ਤੇ ਮਿਲੇਗੀ 200 ਰੁਪਏ ਸਬਸਿਡੀ, ਜਾਣੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਜ਼ਿਕਰਯੋਗ ਹੈ ਕਿ ਦੇਸ਼ 'ਚ ਲਗਾਤਾਰ ਵਧਦੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਮਈ ਦੇ ਪਹਿਲੇ ਹਫਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ MPC ਦੀ ਬੈਠਕ ਬੁਲਾਈ ਸੀ ਅਤੇ ਰੈਪੋ ਦਰਾਂ 'ਚ 0.40 ਫੀਸਦੀ ਦਾ ਵਾਧਾ ਕੀਤਾ ਸੀ। ਹੁਣ ਫਿਰ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਫਿਰ ਤੋਂ ਨੀਤੀਗਤ ਦਰਾਂ ਵਿੱਚ ਵਾਧੇ ਦਾ ਸੰਕੇਤ ਦਿੱਤਾ ਹੈ।

ਆਰਬੀਆਈ ਨੇ ਐਮਰਜੈਂਸੀ ਮੀਟਿੰਗ ਵਿੱਚ ਰੇਪੋ ਦਰ ਵਿੱਚ ਕੀਤਾ ਵਾਧਾ 

ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਐਲਾਨ ਤੋਂ ਬਾਅਦ ਹੁਣ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਰੇਪੋ ਦਰਾਂ 'ਚ ਹੋਰ ਵਾਧੇ ਦੀ ਸੰਭਾਵਨਾ ਅਗਲੀ ਮੀਟਿੰਗ 'ਚ ਕੀਤੀ ਜਾ ਸਕਦੀ ਹੈ। ਨੀਤੀਗਤ ਦਰਾਂ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਵਧਾ ਕੇ 4.40 ਕਰ ਦਿੱਤਾ ਗਿਆ ਸੀ। ਹੁਣ ਇਨ੍ਹਾਂ ਨੂੰ ਵਧਾ ਕੇ 5.15 ਫੀਸਦੀ ਕੀਤਾ ਜਾ ਸਕਦਾ ਹੈ, ਜੋ ਕਿ ਕੋਰੋਨਾ ਤੋਂ ਪਹਿਲਾਂ ਦਾ ਪੱਧਰ ਸੀ। ਧਿਆਨ ਯੋਗ ਹੈ ਕਿ ਆਰਬੀਆਈ ਮੁਦਰਾ ਕਮੇਟੀ (ਐਮਪੀਸੀ) ਦੀ ਅਗਲੀ ਮੀਟਿੰਗ ਜੂਨ ਵਿੱਚ ਹੋਣੀ ਹੈ, ਜਿਸ ਵਿੱਚ ਰੇਪੋ ਦਰਾਂ ਵਿੱਚ ਵਾਧੇ ਦਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : PNB ਨੇ ATM ਟ੍ਰਾਂਜੈਕਸ਼ਨ ਫੀਸ ਤੋਂ ਕਮਾਏ 645 ਕਰੋੜ ਰੁਪਏ , ਇਨ੍ਹਾਂ ਖ਼ਾਤਾਧਾਰਕਾਂ ਤੋਂ ਵੀ ਕੀਤੀ ਬੰਪਰ ਕਮਾਈ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News