ਸਪਾਟ ਸ਼ੁਰੂਆਤ ਤੋਂ ਬਾਅਦ ਘਰੇਲੂ ਬਾਜ਼ਾਰਾਂ ''ਚ ਆਈ ਤੇਜ਼ੀ, ਸੈਂਸੈਕਸ 71551 ''ਤੇ ਪੁੱਜਾ

Friday, Feb 09, 2024 - 10:44 AM (IST)

ਮੁੰਬਈ (ਭਾਸ਼ਾ) - ਸ਼ੁੱਕਰਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਸਪਾਟ ਸ਼ੁਰੂਆਤ ਤੋਂ ਬਾਅਦ, ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 122.61 ਅੰਕ ਵਧ ਕੇ 71,551.04 'ਤੇ ਪਹੁੰਚ ਗਿਆ। ਨਿਫਟੀ 45.45 ਅੰਕ ਵਧ ਕੇ 21,763.40 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕੀਤਾ ਅਪਡੇਟ, ਜਾਣੋ ਕਿਥੇ ਹੋਇਆ ਸਸਤਾ ਤੇ ਮਹਿੰਗਾ

ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ 'ਚ ਰਿਲਾਇੰਸ ਇੰਡਸਟਰੀਜ਼, ਵਿਪਰੋ, ਸਟੇਟ ਬੈਂਕ ਆਫ ਇੰਡੀਆ, ਟਾਟਾ ਕੰਸਲਟੈਂਸੀ ਸਰਵਿਸਿਜ਼, ਬਜਾਜ ਫਾਈਨਾਂਸ, ਐਕਸਿਸ ਬੈਂਕ, ਆਈਸੀਆਈਸੀਆਈ ਬੈਂਕ ਅਤੇ ਟੈਕ ਮਹਿੰਦਰਾ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ। ਭਾਰਤੀ ਏਅਰਟੈੱਲ, ਮਾਰੂਤੀ, ਮਹਿੰਦਰਾ ਐਂਡ ਮਹਿੰਦਰਾ, ਇੰਫੋਸਿਸ, ਐੱਚਡੀਐੱਫਸੀ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। 

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ

ਇਸ ਤੋਂ ਇਲਾਵਾ ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਵੀਰਵਾਰ ਨੂੰ ਸਕਾਰਾਤਮਕ ਰੁਖ ਨਾਲ ਬੰਦ ਹੋਏ ਹਨ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 4,933.78 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਇੱਕ ਪੈਨ ਕਾਰਡ ਨਾਲ ਜੋੜੇ 1000 ਤੋਂ ਵੱਧ ਖਾਤੇ, ਇੰਝ RBI ਦੇ ਰਾਡਾਰ 'ਤੇ ਆਇਆ Paytm ਪੇਮੈਂਟਸ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News