ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 11 ਪੈਸੇ ਟੁੱਟ ਕੇ 82.60 ਪ੍ਰਤੀ ਡਾਲਰ ''ਤੇ

03/02/2023 11:40:06 AM

ਮੁੰਬਈ- ਅਮਰੀਕੀ ਮੁਦਰਾ 'ਚ ਮਜ਼ਬੂਤੀ ਦੇ ਰੁਖ਼ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 11 ਪੈਸੇ ਟੁੱਟ ਕੇ 82.60 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ ਹੈ। 

ਇਹ ਵੀ ਪੜ੍ਹੋ- ਇਸ ਦੇਸ਼ 'ਚ ਮੀਟ-ਮਟਨ ਤੋਂ ਵੀ ਜ਼ਿਆਦਾ ਮਹਿੰਗੇ ਹੋਏ ਗੰਢੇ, ਕੀਮਤ ਕਰ ਦੇਵੇਗੀ ਹੈਰਾਨ
ਫਾਰੈਕਸ ਡੀਲਰਾਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਸਤਤ ਨਿਕਾਸੀ ਨਾਲ ਵੀ ਨਿਵੇਸ਼ਕਾਂ ਦੀ ਧਾਰਨਾ ਪ੍ਰਭਾਵਿਤ ਹੋਈ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ 82.57 ਪ੍ਰਤੀ ਡਾਲਰ 'ਤੇ ਕਮਜ਼ੋਰ ਖੁੱਲ੍ਹਣ ਤੋਂ ਬਾਅਦ ਟੁੱਟ ਕੇ 82.60 ਪ੍ਰਤੀ ਡਾਲਰ 'ਤੇ ਆ ਗਿਆ। ਬੁੱਧਵਾਰ ਨੂੰ ਰੁਪਿਆ 82.49 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। 

ਇਹ ਵੀ ਪੜ੍ਹੋ- ਟਾਟਾ ਗਰੁੱਪ ਦੀ ਬਿਸਲੇਰੀ ਨਾਲ ਡੀਲ ਅਟਕੀ, ਜਾਣੋ ਕਿੱਥੇ ਫਸਿਆ ਪੇਚ
ਹੋਰ ਮੁਦਰਾਵਾਂ ਦੀ ਤੁਲਨਾ 'ਚ ਅਮਰੀਕੀ ਡਾਲਰ ਦੀ ਮਜ਼ਬੂਤੀ ਦਾ ਆਕਲਨ ਕਰਨ ਵਾਲਾ ਡਾਲਰ ਸੂਚਕਾਂਕ 11 ਫ਼ੀਸਦੀ ਵਧ ਕੇ 104.59 'ਤੇ ਪਹੁੰਚ ਗਿਆ। ਗਲੋਬਲ ਮਾਨਕ ਬ੍ਰੈਂਟ ਕੱਚਾ ਤੇਲ ਵਾਇਦਾ 0.04 ਫ਼ੀਸਦੀ ਦੇ ਵਾਧੇ ਦੇ ਨਾਲ 83.34 ਡਾਲਰ ਪ੍ਰਤੀ ਬੈਰਲ 'ਤੇ ਸੀ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News