ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਟੁੱਟ ਕੇ ਰਿਕਾਰਡ ਹੇਠਲੇ ਪੱਧਰ ''ਤੇ ਪੁੱਜਿਆ

Tuesday, Jul 12, 2022 - 10:45 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਟੁੱਟ ਕੇ ਰਿਕਾਰਡ ਹੇਠਲੇ ਪੱਧਰ ''ਤੇ ਪੁੱਜਿਆ

ਮੁੰਬਈ (ਭਾਸ਼ਾ ) - ਡਾਲਰ ਦੀ ਭਾਰੀ ਮੰਗ ਅਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਰੁਪਏ 'ਤੇ ਲਗਾਤਾਰ ਦਬਾਅ ਬਣਾ ਰਹੀ ਹੈ। ਘਰੇਲੂ ਸ਼ੇਅਰ ਬਾਜ਼ਾਰ ’ਚ ਗਿਰਾਵਟ ਅਤੇ ਵਿਦੇਸ਼ਾਂ ’ਚ ਅਮਰੀਕੀ ਕਰੰਸੀ ਦੀ ਮਜ਼ਬੂਤੀ ਕਾਰਨ ਮੰਗਲਵਾਰ ਭਾਵ ਅੱਜ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਟੁੱਟ ਕੇ 79.58 ’ਤੇ ਆ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਇਸ ਤੋਂ ਇਲਾਵਾ ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਸਥਾਨਕ ਮੁਦਰਾ 'ਤੇ ਦਬਾਅ ਬਣਾਇਆ ਹੈ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.55 'ਤੇ ਖੁੱਲ੍ਹਿਆ ਅਤੇ ਗਿਰਾਵਟ ਦਿਖਾਉਂਦੇ ਹੋਏ 79.58 'ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 13 ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਸਥਾਨਕ ਮੁਦਰਾ ਸ਼ੁਰੂਆਤੀ ਵਪਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ 79.55-79.62 ਦੀ ਰੇਂਜ ਵਿੱਚ ਵਪਾਰ ਕਰਦੀ ਹੈ। ਪਿਛਲੇ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 79.45 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.27 ਫੀਸਦੀ ਵਧ ਕੇ 108.31 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਇਸ ਸਾਲ ਛੋਟੀਆਂ ਕੰਪਨੀਆਂ ਦੇ ਸ਼ੇਅਰਾਂ ਨੇ ਨਿਵੇਸ਼ਕਾਂ ਨੂੰ ਦਿੱਤਾ ਵੱਡਾ ਝਟਕਾ, ਹੁਣ ਤੱਕ 13 ਫੀਸਦੀ ਗਿਰਾਵਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News