ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 20 ਪੈਸੇ ਡਿੱਗ ਕੇ 82.45 ਪ੍ਰਤੀ ਡਾਲਰ ''ਤੇ ਪੁੱਜਾ

07/06/2023 10:36:15 AM

ਮੁੰਬਈ (ਭਾਸ਼ਾ) - ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਵਿਦੇਸ਼ਾਂ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 20 ਪੈਸੇ ਕਮਜ਼ੋਰ ਹੋ ਕੇ 82.45 ’ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.36 'ਤੇ ਖੁੱਲ੍ਹਿਆ ਅਤੇ ਬਾਅਦ 'ਚ ਹੋਰ ਡਿੱਗ ਕੇ 82.45 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਗਿਆ। 

ਦੱਸ ਦੇਈਏ ਕਿ ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 20 ਪੈਸੇ ਦੀ ਗਿਰਾਵਟ ਹੈ। ਬੁੱਧਵਾਰ ਨੂੰ ਰੁਪਿਆ 82.25 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਹੋਰ ਮੁਦਰਾਵਾਂ ਦੇ ਮੁਕਾਬਲੇ ਵਿੱਚ ਅਮਰੀਕੀ ਮੁਦਰਾ ਨੂੰ ਮਾਪਣ ਵਾਲਾ ਡਾਲਰ ਸੂਚਕਾਂਕ 0.03 ਫ਼ੀਸਦੀ ਵੱਧ ਕੇ 103.40 'ਤੇ ਰਿਹਾ। ਬ੍ਰੈਂਟ ਕੱਚਾ ਤੇਲ 0.23 ਫ਼ੀਸਦੀ ਦੀ ਮਾਮੂਲੀ ਗਿਰਾਵਟ ਨਾਲ 76.63 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur