ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 8 ਪੈਸੇ ਡਿੱਗ ਕੇ 82.74 ਪ੍ਰਤੀ ਡਾਲਰ ''ਤੇ ਪੁੱਜਾ

Friday, Aug 11, 2023 - 10:41 AM (IST)

ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 8 ਪੈਸੇ ਡਿੱਗ ਕੇ 82.74 ਪ੍ਰਤੀ ਡਾਲਰ ''ਤੇ ਪੁੱਜਾ

ਮੁੰਬਈ (ਭਾਸ਼ਾ) - ਹੋਰ ਵਿਦੇਸ਼ੀ ਮੁਦਰਾ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਅੱਠ ਪੈਸੇ ਕਮਜ਼ੋਰ ਹੋ ਕੇ 82.74 'ਤੇ ਆ ਗਿਆ। ਮਾਹਰਾਂ ਨੇ ਕਿਹਾ ਕਿ ਘਰੇਲੂ ਬਾਜ਼ਾਰ 'ਚ ਕਮਜ਼ੋਰ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ 87 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਰਹਿਣ ਨਾਲ ਰੁਪਏ ਦੀ ਧਾਰਨਾ 'ਤੇ ਅਸਰ ਪਿਆ ਹੈ। ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਆਪਣੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿੱਚ ਰੈਪੋ ਦਰ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਣ ਦਾ ਫ਼ੈਸਲਾ ਕੀਤਾ, ਹਾਲਾਂਕਿ ਖੁਰਾਕੀ ਕੀਮਤਾਂ ਦੀ ਮਹਿੰਗਾਈ 'ਤੇ ਸਖ਼ਤ ਨੀਤੀ ਦਾ ਸੰਕੇਤ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਕਰਜ਼ ਲੈਣ ਵਾਲਿਆਂ ਲਈ ਵੱਡੀ ਖ਼ਬਰ : RBI ਨੇ ਜਾਰੀ ਕੀਤੀ ਅਹਿਮ ਜਾਣਕਾਰੀ

ਅੰਤਰਬੈਂਕ ਵਿਦੇਸ਼ੀ ਮੁਦਰਾ ਫਾਰੇਕਸ ਬਾਜ਼ਾਰ ਵਿੱਚ ਰੁਪਿਆ 82.75 'ਤੇ ਖੁੱਲ੍ਹਿਆ ਅਤੇ ਫਿਰ 82.73 ਤੋਂ 82.76 ਦੀ ਰੇਂਜ ਵਿੱਚ ਚਲਿਆ ਗਿਆ। ਇਸ ਤੋਂ ਬਾਅਦ 82.74 ਪ੍ਰਤੀ ਡਾਲਰ ਦੀ ਦਰ 'ਤੇ ਪਹੁੰਚ ਗਿਆ। ਪਿਛਲੇ ਬੰਦ ਪੱਧਰ ਦੇ ਮੁਕਾਬਲੇ ਇਹ 8 ਪੈਸੇ ਦੀ ਗਿਰਾਵਟ ਹੈ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.66 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.05 ਫ਼ੀਸਦੀ ਵਧ ਕੇ 102.57 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.02 ਫ਼ੀਸਦੀ ਡਿੱਗ ਕੇ 86.38 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਦਾਲ, ਚੌਲ, ਆਟੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਇਕ ਸਾਲ 'ਚ 30 ਫ਼ੀਸਦੀ ਹੋਏ ਮਹਿੰਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News