ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 8 ਪੈਸੇ ਡਿੱਗ ਕੇ 82.76 ਪ੍ਰਤੀ ਡਾਲਰ ''ਤੇ ਆਇਆ
Thursday, May 25, 2023 - 11:21 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਬਾਜ਼ਾਰਾਂ ਵਿਚ ਅਮਰੀਕੀ ਕਰੰਸੀ ਵਿਚ ਮਜ਼ਬੂਤੀ ਦੇ ਰੁਖ ਵਿਚਾਲੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਕਮਜ਼ੋਰ ਰੁਖ ਨਾਲ ਖੁੱਲ੍ਹਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਦੀ ਗਿਰਾਵਟ ਨਾਲ 82.76 'ਤੇ ਖੁੱਲ੍ਹਿਆ। ਬੁੱਧਵਾਰ ਨੂੰ ਰੁਪਿਆ 82.68 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਛੇ ਮੁਦਰਾਵਾਂ ਦੀ ਤੁਲਨਾ ਵਿੱਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਨੂੰ ਮਾਪਣ ਵਾਲਾ ਡਾਲਰ ਸੂਚਕਾਂਕ 0.14 ਫ਼ੀਸਦੀ ਦੇ ਵਾਧੇ ਦੇ ਨਾਲ 104.02 'ਤੇ ਪਹੁੰਚ ਗਿਆ। ਬ੍ਰੈਂਟ ਕਰੂਡ ਆਇਲ ਫਿਊਚਰਜ਼ 0.05 ਫ਼ੀਸਦੀ ਦੇ ਨੁਕਸਾਨ ਨਾਲ 78.32 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।