ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਡਿੱਗ ਕੇ 82.76 'ਤੇ ਪੁੱਜਾ
Friday, May 19, 2023 - 12:52 PM (IST)
ਮੁੰਬਈ (ਭਾਸ਼ਾ) - ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ ਸ਼ੁਰੂਆਤੀ ਕਾਰੋਬਾਰ 'ਚ 14 ਪੈਸੇ ਕਮਜ਼ੋਰ ਹੋ ਕੇ 82.76 'ਤੇ ਖੁੱਲ੍ਹਿਆ। ਦੁਨੀਆਂ ਦੀਆਂ ਹੋਰ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੇ ਮਜ਼ਬੂਤੀ ਹੋਣ ਨਾਲ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕੀਤਾ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 14 ਪੈਸੇ ਕਮਜ਼ੋਰ ਹੋ ਕੇ 82.76 'ਤੇ ਆ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.62 ਦੇ ਪੱਧਰ 'ਤੇ ਬੰਦ ਹੋਇਆ ਸੀ।
ਰਿਲਾਇੰਸ ਸਕਿਓਰਿਟੀਜ਼ ਦੇ ਸੀਨੀਅਰ ਰਿਸਰਚ ਐਨਾਲਿਸਟ ਸ਼੍ਰੀਰਾਮ ਅਈਅਰ ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਸ਼ੁਰੂਆਤੀ ਵਪਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਰਿਹਾ, ਕਿਉਂਕਿ ਚੀਨੀ ਦੇ ਕਮਜ਼ੋਰ ਯੁਆਨ ਦੇ ਕਾਰਨ ਨਿਵੇਸ਼ਕਾਂ ਦੀ ਧਾਰਨਾ 'ਤੇ ਅਸਰ ਪਿਆ। ਦੁਨੀਆਂ ਦੀਆਂ ਛੇ ਪ੍ਰਮੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.83 ਫ਼ੀਸਦੀ ਵਧ ਕੇ 76.49 ਡਾਲਰ ਪ੍ਰਤੀ ਬੈਰਲ 'ਤੇ ਰਿਹਾ ਸੀ। ਇਸ ਦੌਰਾਨ ਬ੍ਰੈਂਟ ਕਰੂਡ ਫਿਊਚਰ 0.83 ਫੀਸਦੀ ਡਿੱਗ ਕੇ 76.49 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਸ਼ੁੱਧ ਆਧਾਰ 'ਤੇ 970.18 ਕਰੋੜ ਰੁਪਏ ਦੇ ਸ਼ੇਅਰ ਖਰੀਦੇ।