ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸ਼ੁਰੂਆਤੀ ਕਾਰੋਬਾਰ ''ਚ ਪੰਜ ਪੈਸੇ ਟੁੱਟਿਆ
Thursday, Apr 06, 2023 - 10:20 AM (IST)
ਮੁੰਬਈ- ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਪੰਜ ਪੈਸੇ ਕਮਜ਼ੋਰ ਹੋ ਕੇ 81.95 'ਤੇ ਆ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਸਮੀਖਿਆ ਤੋਂ ਪਹਿਲਾਂ ਨਿਵੇਸ਼ਕਾਂ ਨੇ ਸਾਵਧਾਨ ਰੁਖ਼ ਅਪਣਾਇਆ ਹੈ।
ਇਹ ਵੀ ਪੜ੍ਹੋ- ਸੁਆਦ ’ਚ ਮਹਿੰਗਾਈ ਦਾ ਤੜਕਾ, ਥੋਕ ਦੇ ਮੁਕਾਬਲੇ ਪ੍ਰਚੂਨ ’ਚ ਮਸਾਲਿਆਂ ਦੇ ਰੇਟ ਦੁੱਗਣੇ
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਬੁੱਧਵਾਰ ਨੂੰ 42 ਪੈਸੇ ਉਛਲ ਕੇ 81.90 ਦੇ ਪੱਧਰ 'ਤੇ ਬੰਦ ਹੋਇਆ ਸੀ। ਰਿਜ਼ਰਵ ਬੈਂਕ ਥੋੜ੍ਹੀ ਦੇਰ 'ਚ ਮੁਦਰਾ ਨੀਤੀ ਦੀ ਸਮੀਖਿਆ ਪੇਸ਼ ਕਰੇਗਾ। ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨੀਂ ਬੈਠਕ ਸੋਮਵਾਰ ਨੂੰ ਸ਼ੁਰੂ ਹੋਈ।
ਇਹ ਵੀ ਪੜ੍ਹੋ- ਕੱਚੇ ਤੇਲ ਦੇ ਉਤਪਾਦਨ ’ਚ ਰੋਜ਼ਾਨਾ ਹੋਵੇਗੀ 1.16 ਮਿਲੀਅਨ ਬੈਰਲ ਉਤਪਾਦਨ ਦੀ ਕਟੌਤੀ, ਭੜਕੇਗੀ ਮਹਿੰਗਾਈ ਦੀ ਅੱਗ
ਇਸ ਦੌਰਾਨ ਪ੍ਰਮੁੱਖ ਛੇ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਮੁਦਰਾ ਦੀ ਮਜ਼ਬੂਤੀ ਨੂੰ ਦੱਸਣ ਵਾਲਾ ਡਾਲਰ ਸੂਚਕਾਂਕ 0.16 ਫ਼ੀਸਦੀ ਵਧ ਕੇ 0.16 ਫ਼ੀਸਦੀ ਵਧ ਕੇ 102.01 'ਤੇ ਰਿਹਾ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।