ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਵਧ ਕੇ 82.30 ''ਤੇ ਪੁੱਜਾ

06/02/2023 11:11:38 AM

ਮੁੰਬਈ (ਭਾਸ਼ਾ) - ਵਿਦੇਸ਼ਾਂ 'ਚ ਡਾਲਰ ਦੀ ਕਮਜ਼ੋਰੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੀ ਮਜ਼ਬੂਤੀ ਨਾਲ 82.30 'ਤੇ ਪਹੁੰਚ ਗਿਆ। ਅੰਤਰਬੈਂਕ ਫਾਰੇਕਸ ਬਜ਼ਾਰ 'ਤੇ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 82.31 'ਤੇ ਖੁੱਲ੍ਹਿਆ ਅਤੇ ਫਿਰ ਇਸ ਦੇ ਪਿਛਲੇ ਬੰਦ ਦੇ ਮੁਕਾਬਲੇ 10 ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.30 'ਤੇ ਪਹੁੰਚ ਗਿਆ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.40 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.08 ਫ਼ੀਸਦੀ ਡਿੱਗ ਕੇ 103.47 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.65 ਫ਼ੀਸਦੀ ਵਧ ਕੇ 74.76 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਵੀਰਵਾਰ ਨੂੰ 71.07 ਕਰੋੜ ਰੁਪਏ ਦੇ ਸ਼ੇਅਰ ਵੇਚੇ।


rajwinder kaur

Content Editor

Related News