ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 10 ਪੈਸੇ ਦੀ ਤੇਜ਼ੀ ਨਾਲ 82.71 ਪ੍ਰਤੀ ਡਾਲਰ ''ਤੇ ਪੁੱਜਾ

Monday, Aug 07, 2023 - 11:18 AM (IST)

ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 10 ਪੈਸੇ ਦੀ ਤੇਜ਼ੀ ਨਾਲ 82.71 ਪ੍ਰਤੀ ਡਾਲਰ ''ਤੇ ਪੁੱਜਾ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੀ ਮਜ਼ਬੂਤੀ ਨਾਲ 82.71 'ਤੇ ਪਹੁੰਚ ਗਿਆ। ਵਿਦੇਸ਼ੀ ਮੁੱਦਰਾ ਦੇ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਅਤੇ ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਕਰੰਸੀ ਦੀ ਮਜ਼ਬੂਤੀ ਦੇ ਕਾਰਨ ਨਿਵੇਸ਼ਕ ਸਾਵਧਾਨ ਹਨ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.73 'ਤੇ ਖੁੱਲ੍ਹਿਆ ਅਤੇ ਫਿਰ ਅੱਗੇ ਵਧ ਕੇ 82.71 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਦਾਲ, ਚੌਲ, ਆਟੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਇਕ ਸਾਲ 'ਚ 30 ਫ਼ੀਸਦੀ ਹੋਏ ਮਹਿੰਗੇ

ਦੱਸ ਦੇਈਏ ਕਿ ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 10 ਪੈਸੇ ਦਾ ਵਾਧਾ ਹੈ। ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.81 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.14 ਫ਼ੀਸਦੀ ਵਧ ਕੇ 102.16 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.07 ਫ਼ੀਸਦੀ ਘੱਟ ਕੇ 86.18 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News