ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਵਧਿਆ

Monday, Sep 19, 2022 - 10:25 AM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਵਧਿਆ

ਮੁੰਬਈ (ਭਾਸ਼ਾ) - ਅਮਰੀਕੀ ਕਰੰਸੀ ਦੇ ਉਪਰਲੇ ਪੱਧਰ ਤੋਂ ਕਮਜ਼ੋਰ ਹੋਣ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਵਧ ਕੇ 79.64 ਦੇ ਪੱਧਰ 'ਤੇ ਪਹੁੰਚ ਗਿਆ। ਇਸ ਦੌਰਾਨ ਹੋਰ ਏਸ਼ੀਆਈ ਮੁਦਰਾਵਾਂ ਨੇ ਵੀ ਤੇਜ਼ੀ ਦਾ ਰੁਖ ਦਿਖਾਇਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 79.70 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਹੋਰ ਤੇਜ਼ੀ ਨਾਲ 79.64 ਦੇ ਪੱਧਰ 'ਤੇ ਪਹੁੰਚ ਗਿਆ। ਇਸ ਤਰ੍ਹਾਂ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਰੁਪਿਆ 14 ਪੈਸੇ ਵਧਿਆ ਹੈ।
ਸ਼ੁੱਕਰਵਾਰ ਨੂੰ ਰੁਪਿਆ ਸੱਤ ਪੈਸੇ ਟੁੱਟ ਕੇ 79.78 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.09 ਫੀਸਦੀ ਵਧ ਕੇ 109.80 'ਤੇ ਪਹੁੰਚ ਗਿਆ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.62 ਫੀਸਦੀ ਵਧ ਕੇ 91.92 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਆਰਜ਼ੀ  ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਸ਼ੁੱਕਰਵਾਰ ਨੂੰ 3,260.05 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News