ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਵਧਿਆ

05/26/2023 11:22:37 AM

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਘਰੇਲੂ ਸ਼ੇਅਰ ਬਾਜ਼ਾਰ ਵਿੱਚ ਸਕਾਰਾਤਮਕ ਰੁਝਾਨ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਪੰਜ ਪੈਸੇ ਵੱਧ ਕੇ 82.67 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਡਾਲਰ ਦੇ ਮੁਕਾਬਲੇ 82.73 'ਤੇ ਖੁੱਲ੍ਹਿਆ ਅਤੇ ਫਿਰ ਆਪਣੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਪੰਜ ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.67 'ਤੇ ਪਹੁੰਚ ਗਿਆ। ਰੁਪਿਆ ਵੀਰਵਾਰ ਨੂੰ ਡਾਲਰ ਦੇ ਮੁਕਾਬਲੇ 82.72 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.16 ਫ਼ੀਸਦੀ ਦੀ ਗਿਰਾਵਟ ਨਾਲ 104.08 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.29 ਫ਼ੀਸਦੀ ਡਿੱਗ ਕੇ 76.04 ਅਮਰੀਕੀ ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਰਿਹਾ।
 

rajwinder kaur

This news is Content Editor rajwinder kaur