ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 8 ਪੈਸੇ ਦੀ ਤੇਜ਼ੀ ਨਾਲ 82.99 ਪ੍ਰਤੀ ਡਾਲਰ ''ਤੇ ਪੁੱਜਾ
Monday, Feb 12, 2024 - 10:42 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਕਰੰਸੀ ਦੇ ਕਮਜ਼ੋਰ ਰੁਖ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਵਧ ਕੇ 82.99 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.01 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਹ 82.99 ਪ੍ਰਤੀ ਡਾਲਰ 'ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਅੱਠ ਪੈਸੇ ਦਾ ਵਾਧਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.07 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ - ਇੱਕ ਪੈਨ ਕਾਰਡ ਨਾਲ ਜੋੜੇ 1000 ਤੋਂ ਵੱਧ ਖਾਤੇ, ਇੰਝ RBI ਦੇ ਰਾਡਾਰ 'ਤੇ ਆਇਆ Paytm ਪੇਮੈਂਟਸ ਬੈਂਕ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.07 ਫ਼ੀਸਦੀ ਗਿਰਾਵਟ ਦੇ ਨਾਲ 104.03 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.51 ਫ਼ੀਸਦੀ ਡਿੱਗ ਕੇ 81.77 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 141.95 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।
ਇਹ ਵੀ ਪੜ੍ਹੋ - ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕੀਤਾ ਅਪਡੇਟ, ਜਾਣੋ ਕਿਥੇ ਹੋਇਆ ਸਸਤਾ ਤੇ ਮਹਿੰਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8