ਸ਼ੁਰੂਆਤੀ ਕਾਰੋਬਾਰ ''ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 16 ਪੈਸੇ ਚੜ੍ਹਿਆ
Thursday, Oct 28, 2021 - 12:17 PM (IST)
ਮੁੰਬਈ - ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 16 ਪੈਸੇ ਵਧ ਕੇ 74.87 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਜ਼ਾਰ ਵਿੱਚ, ਰੁਪਿਆ ਮਜਬੂਤੀ ਦੇ ਨਾਲ 74.92 'ਤੇ ਖੁੱਲ੍ਹਿਆ ਅਤੇ ਸ਼ੁਰੂਆਤੀ ਕਾਰੋਬਾਰ ਵਿੱਚ ਬਿਹਤਰ ਪ੍ਰਦਰਸ਼ਨ ਕਰਦੇ ਹੋਏ 74.87 'ਤੇ ਪਹੁੰਚ ਗਿਆ ਜਿਹੜਾ ਪਿਛਲੇ ਬੰਦ ਮੁੱਲ ਨਾਲੋਂ 16 ਪੈਸੇ ਦਾ ਵਾਧਾ ਦਰਸਾਉਂਦਾ ਹੈ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 75.03 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.04 ਫੀਸਦੀ ਵਧ ਕੇ 93.84 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 2.03 ਫੀਸਦੀ ਡਿੱਗ ਕੇ 82.86 ਡਾਲਰ ਪ੍ਰਤੀ ਬੈਰਲ 'ਤੇ ਰਿਹਾ।