ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ 18 ਪੈਸੇ ਚੜ੍ਹਿਆ ਰੁਪਿਆ
Thursday, Jul 22, 2021 - 12:03 PM (IST)
ਮੁੰਬਈ - ਘਰੇਲੂ ਸ਼ੇਅਰ ਬਾਜ਼ਾਰ ਵਿਚ ਵਾਧੇ ਦਰਮਿਆਨ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 18 ਪੈਸੇ ਮਜ਼ਬੂਤ ਹੋ ਕੇ 74.43 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਇਕਾਈ ਡਾਲਰ ਦੇ ਮੁਕਾਬਲੇ 74.46 'ਤੇ ਖੁੱਲ੍ਹੀ ਅਤੇ ਫਿਰ ਵਾਧੇ ਨਾਲ 74.43 'ਤੇ ਪਹੁੰਚ ਗਈ ਜਿਹੜੀ ਪਿਛਲੇ ਬੰਦ ਦੇ ਮੁਕਾਬਲੇ 18 ਪੈਸੇ ਦੇ ਵਾਧੇ ਨੂੰ ਦਰਸਾਉਂਦੀ ਹੈ ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 74.61 'ਤੇ ਬੰਦ ਹੋਇਆ ਸੀ। ਵਿਦੇਸ਼ੀ ਮੁਦਰਾ ਬਾਜ਼ਾਰ ਬੁੱਧਵਾਰ ਨੂੰ ਬਕਰੀਦ ਦੇ ਮੌਕੇ ਬੰਦ ਰਿਹਾ। ਇਸ ਦੌਰਾਨ 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਅੰਕ 0.01 ਫ਼ੀਸਦੀ ਵਧ ਕੇ 92.76 'ਤੇ ਸੀ। ਗਲੋਬਲ ਤੇਲ ਬੈਂਚਮਾਰਕ ਬ੍ਰੇਂਟ ਕਰੂਡ ਵਾਇਦਾ 0.42 ਫ਼ੀਸਦੀ ਦੀ ਗਿਰਾਵਟ ਦੇ ਨਾਲ 71.93 ਡਾਲਰ ਪ੍ਰਤੀ ਬੈਰਲ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।