ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਚੜ੍ਹਿਆ

Monday, Jun 27, 2022 - 12:03 PM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਚੜ੍ਹਿਆ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਅਤੇ ਵਿਦੇਸ਼ਾਂ 'ਚ ਡਾਲਰ ਦੀ ਕਮਜ਼ੋਰੀ ਨਾਲ ਸ਼ੁਰੂਆਤੀ ਕਾਰੋਬਾਰ 'ਚ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਵੱਧ ਕੇ 78.27 ਦੇ ਪੱਧਰ 'ਤੇ ਖੁੱਲ੍ਹਿਆ।
ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਹਾਲਾਂਕਿ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਫੰਡਾਂ ਦੇ ਨਿਰੰਤਰ ਵਹਾਅ ਨੇ ਰੁਪਏ ਦੇ ਲਾਭ ਨੂੰ ਸੀਮਤ ਕਰ ਦਿੱਤਾ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 78.24 'ਤੇ ਖੁੱਲ੍ਹਿਆ ਅਤੇ ਫਿਰ 78.27 'ਤੇ ਆ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ ਛੇ ਪੈਸੇ ਦਾ ਵਾਧਾ ਦਰਸਾਉਂਦਾ ਹੈ।

ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਆਪਣੇ ਸਭ ਤੋਂ ਹੇਠਲੇ ਪੱਧਰ 78.33 'ਤੇ ਬੰਦ ਹੋਇਆ ਸੀ।

ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.14 ਫੀਸਦੀ ਫਿਸਲ ਕੇ 104.03 'ਤੇ ਆ ਗਿਆ।

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.57 ਫੀਸਦੀ ਵਧ ਕੇ 113.77 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News