ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਚੜ੍ਹਿਆ
Tuesday, Jul 27, 2021 - 12:12 PM (IST)
ਮੁੰਬਈ - ਘਰੇਲੂ ਸ਼ੇਅਰ ਬਾਜ਼ਾਰ 'ਚ ਸਕਾਰਾਤਮਕ ਰੁਝਾਨ ਕਾਰਨ ਭਾਰਤੀ ਰੁਪਿਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 7 ਪੈਸੇ ਚੜ੍ਹ ਕੇ 74.35 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਰੁਪਿਆ ਇਕ ਸੀਮਤ ਦਾਇਰੇ ਵਿਚ ਕਾਰੋਬਾਰ ਕਰ ਰਿਹਾ ਹੈ ਅਤੇ ਫਿਲਹਾਲ ਨਿਵੇਸ਼ਕਾਂ ਨੂੰ ਬੁੱਧਵਾਰ ਨੂੰ ਆਉਣ ਵਾਲੇ ਅਮਰੀਕੀ ਫੈਡਰਲ ਰਿਜ਼ਰਵ ਦੇ ਨੀਤੀਗਤ ਫ਼ੈਸਲਿਆ ਦਾ ਇੰਤਜ਼ਾਰ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਇਕਾਈ ਡਾਲਰ ਦੇ ਮੁਕਾਬਲੇ 74.36 'ਤੇ ਖੁੱਲ੍ਹੀ ਅਤੇ ਵਾਧੇ ਨਾਲ 74.35 'ਤੇ ਪਹੁੰਚ ਗਈ ਜਿਹੜੀ ਪਿਛਲੇ ਬੰਦ ਭਾਅ ਦੇ ਮੁਕਾਬਲੇ 7 ਪੈਸੇ ਦਾ ਵਾਧਾ ਦਰਸਾਉਂਦੀ ਹੈ। ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 74.42 'ਤੇ ਬੰਦ ਹੋਇਆ ਸੀ। ਇਸ ਦੌਰਾ
ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.05% ਦੀ ਗਿਰਾਵਟ ਨਾਲ 92.60 ਦੇ ਪੱਧਰ 'ਤੇ ਸੀ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.48% ਦੀ ਤੇਜ਼ੀ ਨਾਲ .8 74.86 ਡਾਲਰ ਪ੍ਰਤੀ ਬੈਰਲ 'ਤੇ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।