ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਵਧਿਆ

05/02/2022 11:13:30 AM

ਮੁੰਬਈ (ਭਾਸ਼ਾ) - ਆਲਮੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਦੌਰਾਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 6 ਪੈਸੇ ਦੀ ਮਜ਼ਬੂਤੀ ਨਾਲ 76.44 ਦੇ ਪੱਧਰ 'ਤੇ ਖੁੱਲ੍ਹਿਆ।

ਫਾਰੇਕਸ ਵਪਾਰੀਆਂ ਨੇ ਕਿਹਾ ਕਿ ਹਾਲਾਂਕਿ ਘਰੇਲੂ ਸ਼ੇਅਰ ਬਾਜ਼ਾਰ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਬਾਜ਼ਾਰ 'ਚ ਡਾਲਰ ਦੇ ਮਜ਼ਬੂਤ ​​ਹੋਣ ਕਾਰਨ ਰੁਪਏ ਦੀ ਕੀਮਤ ਮਾਮੂਲੀ ਘੱਟ ਰਹੀ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.48 ਦੇ ਪੱਧਰ 'ਤੇ ਮਜ਼ਬੂਤ ​​ਖੁੱਲ੍ਹਿਆ ਅਤੇ ਪਿਛਲੇ ਬੰਦ ਦੇ ਮੁਕਾਬਲੇ ਛੇ ਪੈਸੇ ਦਾ ਵਾਧਾ ਦਰਸਾਉਂਦੇ ਹੋਏ, 76.44 ਦੇ ਪੱਧਰ 'ਤੇ ਪਹੁੰਚ ਗਿਆ। ਪਿਛਲੇ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 76.50 'ਤੇ ਬੰਦ ਹੋਇਆ ਸੀ।

ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.43 ਫੀਸਦੀ ਵਧ ਕੇ 103.40 'ਤੇ ਪਹੁੰਚ ਗਿਆ।

ਇਸ ਦੌਰਾਨ, ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.94 ਫੀਸਦੀ ਡਿੱਗ ਕੇ 106.13 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਸਟਾਕ ਮਾਰਕੀਟ ਦੇ ਆਰਜ਼ੀ ਆਂਕੜਿਆਂ ਮੁਕਾਬਲੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਸ਼ੁੱਧ ਰੂਪ ਨਾਲ 3,648.30 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur