ਸ਼ੁਰੂਆਤੀ ਕਾਰੋਬਾਰ ''ਚ ਡਾਲਰ ਦੇ ਮੁਕਾਬਲੇ ਰੁਪਿਆ ਮਾਮੂਲੀ ਉੱਚਾ ਰਿਹਾ

Thursday, Mar 24, 2022 - 11:21 AM (IST)

ਸ਼ੁਰੂਆਤੀ ਕਾਰੋਬਾਰ ''ਚ ਡਾਲਰ ਦੇ ਮੁਕਾਬਲੇ ਰੁਪਿਆ ਮਾਮੂਲੀ ਉੱਚਾ ਰਿਹਾ

ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਕੀਮਤਾਂ 'ਚ ਮਜ਼ਬੂਤੀ ਨਾਲ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਕਰੀਬੀ ਦਾਇਰੇ 'ਚ ਹੀ ਰਿਹਾ। ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 76.37 'ਤੇ ਸ਼ੁਰੂ ਹੋਇਆ ਸੀ। ਫਿਰ ਇਹ ਵੀ 76.35 ਰੁਪਏ ਪ੍ਰਤੀ ਡਾਲਰ ਦੇ ਭਾਅ 'ਤੇ ਚਲਾ ਗਿਆ ਪਰ ਜਲਦੀ ਹੀ ਇਹ 76.41 ਰੁਪਏ ਪ੍ਰਤੀ ਡਾਲਰ ਦੇ ਪੱਧਰ ਨੂੰ ਵੀ ਛੂਹ ਗਿਆ।

ਬੁੱਧਵਾਰ ਨੂੰ ਆਖਰੀ ਕਾਰੋਬਾਰੀ ਦਿਨ ਰੁਪਿਆ 76.39 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਅੰਤਰਰਾਸ਼ਟਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰ 121.33 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਰਿਲਾਇੰਸ ਸਕਿਓਰਿਟੀਜ਼ ਦੇ ਸੀਨੀਅਰ ਰਿਸਰਚ ਐਨਾਲਿਸਟ ਸ਼੍ਰੀਰਾਮ ਅਈਅਰ ਨੇ ਕਿਹਾ ਕਿ ਡਾਲਰ ਅਤੇ ਕੱਚੇ ਤੇਲ ਦੀ ਮਜ਼ਬੂਤੀ ਕਾਰਨ ਰੁਪਏ 'ਤੇ ਦਬਾਅ ਬਣੇ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਫੈਡਰਲ ਰਿਜ਼ਰਵ ਦੇ ਤੇਜ਼ੀ ਦੇ ਰੁਖ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। 

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕ ਅੰਕ 0.17 ਫੀਸਦੀ ਵਧ ਕੇ 98.78 'ਤੇ ਪਹੁੰਚ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਭਾਰਤੀ ਬਾਜ਼ਾਰ 'ਚ 481.33 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News