ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਟੁੱਟਿਆ

07/08/2022 12:02:55 PM

ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਮਜ਼ਬੂਤ ​​ਹੋਣ ਅਤੇ ਵਿਦੇਸ਼ੀ ਪੂੰਜੀ ਦੇ ਲਗਾਤਾਰ ਬਾਹਰ ਜਾਣ ਨਾਲ ਸ਼ੁਰੂਆਤੀ ਕਾਰੋਬਾਰ ਵਿਚ ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 12 ਪੈਸੇ ਟੁੱਟ ਕੇ 79.25 ਦੇ ਪੱਧਰ 'ਤੇ ਆ ਗਿਆ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.20 'ਤੇ ਖੁੱਲ੍ਹਿਆ, ਅਤੇ ਫਿਰ 79.25 'ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 12 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 79.13 ਦੇ ਪੱਧਰ 'ਤੇ ਬੰਦ ਹੋਇਆ ਸੀ।

ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.05 ਫੀਸਦੀ ਡਿੱਗ ਕੇ 107.07 'ਤੇ ਰਿਹਾ।

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.17 ਫੀਸਦੀ ਵਧ ਕੇ 104.83 ਡਾਲਰ ਪ੍ਰਤੀ ਬੈਰਲ ਹੋ ਗਿਆ।

ਅਸਥਾਈ ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਸ਼ੁੱਧ 925.22 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur