ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਟੁੱਟਿਆ

Thursday, Jul 08, 2021 - 11:59 AM (IST)

ਮੁੰਬਈ - ਘਰੇਲੂ ਸ਼ੇਅਰ ਬਾਜ਼ਾਰ ਵਿਤ ਕਮਜ਼ੋਰੀ ਅਤੇ ਅਮਰੀਕੀ ਡਾਲਰ ਦੇ ਮਜ਼ਬੂਤ ਹੋਣ ਦਰਮਿਆਨ ਭਾਰਤੀ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਡਾਲਰ ਦੇ ਮੁਕਾਬਲੇ 17 ਪੈਸੇ ਟੁੱਟ ਕੇ 74.79 ਦੇ ਪੱਧਰ 'ਤੇ ਆ ਗਿਆ। ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਅਤੇ ਵਿਦੇਸ਼ੀ ਫੰਡਾਂ ਦੀ ਆਮਦ ਨੇ ਰੁਪਏ ਦੀ ਗਿਰਾਵਟ ਨੂੰ ਰੋਕਣ ਵਿਚ ਮਦਦ ਕੀਤੀ। 

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰੀ ਨਾਲ 74.75 ਦੇ ਪੱਧਰ 'ਤੇ ਖੁਲ੍ਹਿਆ ਅਤੇ ਫਿਰ ਫਿਸਲ ਕੇ 74.79 ਦੇ ਪੱਧਰ 'ਤੇ ਆ ਗਿਆ, ਜਿਹੜਾ ਕਿ ਪਿਛਲੇ ਬੰਦ ਭਾਅ ਦੇ ਮੁਕਾਬਲੇ 17 ਪੈਸੇ ਦੀ ਗਿਰਾਵਟ ਦਰਸਾਉਂਦਾ ਹੈ।
ਰੁਪਿਆ ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 74.62 'ਤੇ ਬੰਦ ਹੋਇਆ ਸੀ। 

ਇਸ ਦੌਰਾਨ 6 ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਰਸਾਉਣ ਵਾਲਾ ਡਾਲਰ ਸੂਚਕਾਂਕ 0.11 ਫ਼ੀਸਦੀ ਵਧ ਕੇ 92.74 'ਤੇ ਪਹੁੰਚ ਗਿਆ। ਸ਼ੇਅਰ ਬਾਜ਼ਾਰ ਦੇ ਅਸਥਾਈ ਆਂਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ  ਨਿਵੇਸ਼ਕਾਂ ਨੇ ਬੁੱਧਵਾਰ ਨੂੰ ਕੁੱਲ ਆਧਾਰ 'ਤੇ 532.94 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਤੇਲ ਬੈਂਚਮਾਰਕ ਬ੍ਰੇਂਟ ਕਰੂਡ ਵਾਇਦਾ 0.07 ਫ਼ੀਸਦੀ ਡਿੱਗ ਕੇ 73.38 ਡਾਲਰ ਪ੍ਰਤੀ ਬੈਰਲ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News